ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘੱਗਰ ’ਚ ਵਧੇ ਪਾਣੀ ਦੇ ਪੱਧਰ ਤੋਂ ਘਬਰਾਉਣ ਦੀ ਲੋੜ ਨਹੀਂ: ਬਣਾਂਵਾਲੀ

07:50 AM Jul 15, 2023 IST
ਘੱਗਰ ’ਚ ਸਫ਼ਾਈ ਅਤੇ ਬੰਨ੍ਹ ਮਜ਼ਬੂਤ ਕਰਦੇ ਹੋਏ ਇਲਾਕੇ ਦੇ ਲੋਕ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 14 ਜੁਲਾਈ
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਘੱਗਰ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਂਦਪੁਰਾ ਬੰਨ੍ਹ ਸਣੇ ਮਾਨਸਾ ਜ਼ਿਲ੍ਹਾ ਵਿੱਚੋਂ ਲੰਘਦੇ ਘੱਗਰ ਦਰਿਆ ’ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਚਾਂਦਪੁਰਾ ਬੰਨ੍ਹ ਦਾ ਸਮੇਂ-ਸਮੇਂ ਸਿਰ ਦੌਰਾ ਕਰ ਕੇ ਪਾਣੀ ਦਾ ਪੱਧਰ ਚੈੱਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੋਈ ਸ਼ਰਾਰਤੀ ਅਨਸਰ ਬੰਨ੍ਹ ਨਾ ਤੋੜ ਜਾਵੇ, ਜਿਸ ਲਈ ਉੱਥੇ ਪੁਲੀਸ ਦਾ ਪਹਿਰਾ ਲਗਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮਾਨਸਾ ਦੇ ਪਿੰਡ ਝੰਡਾ ਖੁਰਦ ਨੇੜੇ ਘੱਗਰ ਵਿੱਚ ਪਾੜ ਪੈਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਇਲਾਕੇ ਦੇ ਲੋਕਾਂ ਵਿੱਚ ਘਬਰਾਹਟ ਪੈਦਾ ਹੋ ਗਈ ਸੀ। ਇਸ ਤੋਂ ਤੁਰੰਤ ਬਾਅਦ ਮਾਨਸਾ ਦੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਦੇ ਹੁਕਮਾਂ ’ਤੇ ਸਰਦੂਲਗੜ੍ਹ ਦੇ ਐਸਡੀਐਮ ਅਮਰਿੰਦਰ ਸਿੰਘ ਮੱਲ੍ਹੀ ਮੌਕੇ ’ਤੇ ਪੁੱਜੇ। ਉਨ੍ਹਾਂ ਤੋਂ ਪਹਿਲਾਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਪੁੱਜੇ ਹੋਏ ਸਨ। ਵਿਧਾਇਕ ਸ੍ਰੀ ਬਣਾਂਵਾਲੀ ਨੇ ਦੱਸਿਆ ਕਿ ਮੁੱਖ ਬੰਨ੍ਹ ਪੂਰੀ ਤਰ੍ਹਾਂ ਠੀਕ ਹੈ, ਅੱਜ ਘੱਗਰ ਨਜ਼ਦੀਕ ਬੰਨ੍ਹ ਨੇੜਲੀ ਨਿੱਜੀ ਵੱਟ ਟੁੱਟੀ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ਤੋਂ ਚੌਕਸ ਰਿਹਾ ਜਾਵੇ।
ਇਸੇ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ ਨੇ ਕਿਹਾ ਕਿ ਇਸ ਇਲਾਕੇ ਦੇ ਲੋਕ ਬਹਾਦਰ ਹਨ, ਜੋ ਸਰਕਾਰ ਦੇ ਦਾਅਵਿਆਂ ਵਿੱਚ ਨਾ ਆ ਕੇ ਖ਼ੁਦ ਬਹਾਦਰੀ ਨਾਲ ਬਚਾਅ ਲਈ ਘੱਗਰ ਵਿੱਚ ਵੜ੍ਹ ਕੇ ਸਫ਼ਾਈ ਅਤੇ ਬੰਨ੍ਹ ਮਜ਼ਬੂਤ ਕਰਨ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਤੌਰ ’ਤੇ ਵਾਲੰਟੀਅਰਾਂ ਲਈ ਲਾਈਫ ਜੈਕੇਟਾਂ ਦਾ ਪ੍ਰਬੰਧ ਵੀ ਪ੍ਰਸ਼ਾਸਨ ਨਾਲ ਗੱਲ ਕਰ ਕੇ ਕਰਵਾਇਆ ਗਿਆ ਹੈ।

Advertisement

Advertisement
Tags :
ਘੱਗਰਘਬਰਾਉਣਨਹੀਂਪੱਧਰਪਾਣੀ:ਬਣਾਂਵਾਲੀ
Advertisement