ਪੀਡੀਪੀ ਦੀ ਹਮਾਇਤ ਨਾਲ ਸਰਕਾਰ ਬਣਾਉਣ ’ਤੇ ਕੋਈ ਇਤਰਾਜ਼ ਨਹੀਂ: ਫਾਰੂਕ
Have no objections on taking rival PDP's support for govt-formation: Farooq Abdullah ਵੋਟਾਂ ਦੀ ਗਿਣਤੀ ਤੋਂ ਪਹਿਲਾਂ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਜੇ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸਰਕਾਰ ਬਣਾਉਣ ਲਈ ਮਹਿਬੂਬਾ ਮੁਫ਼ਤੀ ਦੀ ਅਗਵਾਈ ਹੇਠਲੀ ਪੀਡੀਪੀ ਤੋਂ ਹਮਾਇਤ ਲੈਣ ਦੀ ਲੋੜ ਪਈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਆਜ਼ਾਦ ਉਮੀਦਵਾਰਾਂ ਤੋਂ ਵੀ ਹਮਾਇਤ ਲੈਣ ਤੋਂ ਨਹੀਂ ਝਿਜਕੇਗਾ।
ਉਨ੍ਹਾਂ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਪੰਜ ਰਾਖਵੀਆਂ ਸੀਟਾਂ ’ਤੇ ਮੈਂਬਰ ਨਾਮਜ਼ਦ ਕਰਨ ਲਈ ਉਪ ਰਾਜਪਾਲ ਨੂੰ ਦਿੱਤੀ ਤਾਕਤ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਲਾਗੂ ਕੀਤਾ ਤਾਂ ਉਨ੍ਹਾਂ ਦੀ ਪਾਰਟੀ ਸੁਪਰੀਮ ਕੋਰਟ ਦਾ ਰੁਖ਼ ਕਰੇਗੀ। ਮੁੱਖ ਮੰਤਰੀ ਅਹੁਦੇ ਦੀ ਦੌੜ ’ਚੋਂ ਆਪਣੇ ਆਪ ਨੂੰ ਬਾਹਰ ਕਰਦਿਆਂ ਫਾਰੂਕ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਸੂਬੇ ਦਾ ਦਰਜਾ ਤੁਰੰਤ ਬਹਾਲ ਹੋਣਾ ਚਾਹੀਦਾ ਹੈ ਤਾਂ ਜੋ ਨਵੀਂ ਬਣਨ ਵਾਲੀ ਸਰਕਾਰ ਕੋਲ ਲੋਕਾਂ ਦੀਆਂ ਸਮੱਸਿਆਵਾਂ ਹਲ ਕਰਨ ਦੀ ਤਾਕਤ ਹੋਵੇ। -ਪੀਟੀਆਈ