ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਖਵਾਂਕਰਨ ਕੋਈ ਵੀ ਨਹੀਂ ਖ਼ਤਮ ਕਰ ਸਕਦਾ: ਮੇਨਕਾ ਗਾਂਧੀ

08:01 AM May 02, 2024 IST
ਭਾਜਪਾ ਉਮੀਦਵਾਰ ਮੇਨਕਾ ਗਾਂਧੀ ਨਾਮਜ਼ਦਗੀ ਪੱਤਰ ਦਾਖਲ ਕਰਦੀ ਹੋਈ। -ਫੋਟੋ: ਏਐੱਨਆਈ

ਸੁਲਤਾਨਪੁਰ (ਯੂਪੀ), 1 ਮਈ
ਭਾਜਪਾ ਉਮੀਦਵਾਰ ਮੇਨਕਾ ਗਾਂਧੀ ਨੇ ਅੱਜ ਸੁਲਤਾਨਪੁਰ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਭਰੇ। ਮੇਨਕਾ ਗਾਂਧੀ ਰੋਡ ਸ਼ੋਅ ਕਰਦੇ ਹੋਏ ਕੁਲੈਕਟਰ ਦਫ਼ਤਰ ਪਹੁੰਚੀ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਕ੍ਰਿਤਿਕਾ ਜਯੋਤਸਨਾ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਨਾਮਜ਼ਦਗੀ ਭਰਨ ਮੌਕੇ ਮੇਨਕਾ ਦਾ ਪੁੱਤਰ ਵਰੁਣ ਗਾਂਧੀ ਮੌਜੂਦ ਨਹੀਂ ਸੀ। ਇਸ ਮੌਕੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਭਾਈਵਾਲ ਨਿਸ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੰਜੇ ਨਿਸ਼ਾਦ ਅਤੇ ਅਪਨਾ ਦਲ ਦੇ ਆਗੂ ਤੇ ਕੈਬਨਿਟ ਮੰਤਰੀ ਆਸ਼ੀਸ਼ ਪਟੇਲ ਮੌਜੂਦ ਸਨ।
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਨਕਾ ਨੇ ਕਿਹਾ ਕਿ ਰਾਖਵਾਂਕਰਨ ਨੂੰ ਕੋਈ ਵੀ ਖ਼ਤਮ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਜਿੰਨਾ ਵਿਕਾਸ ਹੋਇਆ ਹੈ, ਉਸ ਤੋਂ ਵੱਧ ਕੰਮ ਅਗਲੇ ਪੰਜ ਸਾਲਾਂ ਵਿੱਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਘਰ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਵਿਰੋਧੀ ਧਿਰ ਦੇ ਦੋਸ਼ ਕਿ ਜੇਕਰ ਭਾਜਪਾ ਸੱਤਾ ਵਿੱਚ ਆਈ ਤਾਂ ਸੰਵਿਧਾਨ ਬਦਲ ਕੇ ਰਾਖਵਾਂਕਰਨ ਖ਼ਤਮ ਕਰ ਦੇਵੇਗੀ, ’ਤੇ ਪ੍ਰਤੀਕਿਰਿਆ ਦਿੰਦਿਆਂ ਮੇਨਕਾ ਨੇ ਕਿਹਾ ਕਿ ਰਾਖਵਾਂਕਰਨ ਨੂੰ ਕੋਈ ਵੀ ਨਹੀਂ ਖਤਮ ਕਰ ਸਕਦਾ। ਆਮ ਚੋਣਾਂ ਵਿੱਚ ਆਪਣੀ ਜਿੱਤ ਦੇ ਫਰਕ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਉਨ੍ਹਾਂ ਕਿਹਾ, ‘‘ਅਸੀਂ ਸਾਰੇ ਆਪਣੇ ਵੱਲੋਂ ਪੂਰਾ ਜ਼ੋਰ ਲਾ ਰਹੇ ਹਾਂ। ਮੈਨੂੰ ਜਿੱਤ ਦੇ ਫ਼ਰਕ ਬਾਰੇ ਨਹੀਂ ਪਤਾ।’’ ਗਾਂਧੀ ਪਰਿਵਾਰ ਦੀ ਰਵਾਇਤੀ ਸੀਟ ਰਾਏਬਰੇਲੀ ਤੋਂ ਆਪਣੇ ਪੁੱਤਰ ਵਰੁਣ ਗਾਂਧੀ ਦੇ ਚੋਣ ਲੜਨ ਦੀਆਂ ਚਰਚਾਵਾਂ ਬਾਰੇ ਉਨ੍ਹਾਂ ਕਿਹਾ ਕਿ ਇਸ ’ਤੇ ਕੋਈ ਟਿੱਪਣੀ ਨਹੀਂ ਕਰਨੀ। ਮੇਨਕਾ ਗਾਂਧੀ ਭਾਜਪਾ ਵੱਲੋਂ ਸੁਲਤਾਨਪੁਰ ਤੋਂ ਦੂਜੀ ਵਾਰ ਚੋਣ ਲੜ ਰਹੇ ਹਨ, ਜਦੋਂਕਿ ਉਨ੍ਹਾਂ ਦੇ ਪੁੱਤਰ ਵਰੁਣ ਗਾਂਧੀ ਨੂੰ ਪੀਲੀਭੀਤ ਤੋਂ ਟਿਕਟ ਦੇਣ ਤੋਂ ਇਨਕਾਰ ਕੀਤਾ ਗਿਆ ਹੈ। -ਪੀਟੀਆਈ

Advertisement

Advertisement
Advertisement