For the best experience, open
https://m.punjabitribuneonline.com
on your mobile browser.
Advertisement

ਪੱਛਮੀ ਬੰਗਾਲ ਵਿੱਚ ਸੀਏਏ ਲਾਗੂ ਹੋਣ ਤੋਂ ਕੋਈ ਨਹੀਂ ਰੋਕ ਸਕਦਾ: ਰਾਜਨਾਥ ਸਿੰਘ

07:43 AM Apr 22, 2024 IST
ਪੱਛਮੀ ਬੰਗਾਲ ਵਿੱਚ ਸੀਏਏ ਲਾਗੂ ਹੋਣ ਤੋਂ ਕੋਈ ਨਹੀਂ ਰੋਕ ਸਕਦਾ  ਰਾਜਨਾਥ ਸਿੰਘ
ਰੈਲੀ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਸਨਮਾਨ ਕਰਦੇ ਹੋਏ ਆਗੂ। -ਫੋਟੋ: ਪੀਟੀਆਈ
Advertisement

ਮਾਲਦਾ (ਪੱਛਮੀ ਬੰਗਾਲ), 21 ਅਪਰੈਲ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਜਪਾ ਆਪਣੇ ਵਾਅਦੇ ਪੂਰੇ ਕਰਦੀ ਹੈ ਤੇ ਪੱਛਮੀ ਬੰਗਾਲ ਵਿੱਚ ਸੀਏਏ (ਨਾਗਰਿਕਤਾ ਸੋਧ ਕਾਨੂੰਨ) ਲਾਗੂ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਨਾਗਰਿਕਤਾ (ਸੋਧ) ਐਕਟ 2019 ਦਾ ਉਦੇਸ਼ ਕਿਸੇ ਦੀ ਨਾਗਰਿਕਤਾ ਲੈਣਾ ਨਹੀਂ ਹੈ, ਪਰ ਇਹ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਤੋਂ ਉਜੜੇ ਲੋਕਾਂ ਨੂੰ ਧਾਰਮਿਕ ਆਧਾਰ ’ਤੇ ਭਾਰਤੀ ਨਾਗਰਿਕਤਾ ਦੇਣ ਲਈ ਬਣਾਇਆ ਗਿਆ ਕਾਨੂੰਨ ਹੈ। ਇੱਥੇ ਮਾਲਦਾ ਉੱਤਰੀ ਹਲਕੇ ਤੋਂ ਭਾਜਪਾ ਉਮੀਦਵਾਰ ਖਾਗੇਨ ਮੁਰਮੂ ਦੇ ਹੱਕ ’ਚ ਚੋਣ ਰੈਲੀ ਮੌਕੇ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਨੇ ਕਿਹਾ,‘ਕਾਂਗਰਸ, ਤ੍ਰਿਣਮੂਲ ਕਾਂਗਰਸ ਜਾਂ ਖੱਬੇ ਪੱਖੀ ਪਾਰਟੀਆਂ ਚੋਣਾਂ ਦੌਰਾਨ ਅਜਿਹੇ ਵਾਅਦੇ ਕਰਦੀਆਂ ਹਨ, ਜੋ ਪੂਰੇ ਨਹੀਂ ਹੁੰਦੇ, ਪਰ ਭਾਜਪਾ ਆਪਣੇ ਵਾਅਦੇ ਪੂਰੇ ਕਰਦੀ ਹੈ। ਉਨ੍ਹਾਂ ਕਿਹਾ ਕਿ ਪੂਰੇ ਭਾਰਤ ਸਮੇਤ ਪੱਛਮੀ ਬੰਗਾਲ ਵਿੱਚ ਵੀ ਸੀਏਏ ਲਾਗੂ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ,‘ਮਮਤਾ ਦੀਦੀ ਆਖ ਰਹੀ ਹੈ ਕਿ ਉਹ ਆਪਣੇ ਸੂਬੇ ਵਿੱਚ ਸੀਏਏ ਲਾਗੂ ਨਹੀਂ ਹੋਣ ਦੇਣਗੇ। ਉਹ ਪੱਛਮੀ ਬੰਗਾਲ ਦੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ?’ ਉਨ੍ਹਾਂ ਕਿਹਾ,‘ਜਦੋਂ ਅਸੀਂ ਕਿਸੇ ਕੌਮਾਂਤਰੀ ਮੰਚ ’ਤੇ ਕੁਝ ਆਖਦੇ ਹਾਂ ਤਾਂ ਇਸ ਨੂੰ ਸਤਿਕਾਰ ਨਾਲ ਸੁਣਿਆ ਜਾਂਦਾ ਹੈ।’ ਉਨ੍ਹਾਂ ਕਿਹਾ ਕਿ ਸ੍ਰੀ ਮੋੋਦੀ ਨੇ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਮੁਲਕ ਬਣਾਉਣ ਦਾ ਸੰਕਲਪ ਲਿਆ ਹੈ। ਇਸ ਦੌਰਾਨ ਟੀਐੱਮਸੀ ’ਤੇ ਵਰ੍ਹਦਿਆਂ ਰੱਖਿਆ ਮੰਤਰੀ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਇਸ ਪਾਰਟੀ ਦੇ ਸੱਤਾ ’ਚ ਆਉਣ ਤੋਂ ਬਾਅਦ ਸਿਰਫ਼ ਵਸੂਲੀ ਕਰਨ ਵਾਲਿਆਂ, ਅਪਰਾਧੀਆਂ ਤੇ ਭ੍ਰਿਸ਼ਟਾਚਾਰੀਆਂ ਦੀ ਗਿਣਤੀ ਵਧੀ ਹੈ। -ਪੀਟੀਆਈ

Advertisement

‘ਮਮਤਾ ਦੇ ਰਾਜ ’ਚ ਮਾਹੌਲ ਵਿਗੜਿਆ’

ਜਲਾਂਗੀ: ਭਾਜਪਾ ਦੇ ਸੀਨੀਅਰ ਆਗੂ ਰਾਜਨਾਥ ਸਿੰਘ ਨੇ ਦੋਸ਼ ਲਾਇਆ ਹੈ ਕਿ ਮਮਤਾ ਬੈਨਰਜੀ ਦੇ ਰਾਜ ’ਚ ਪੱਛਮੀ ਬੰਗਾਲ ’ਚ ਅਮਨ-ਕਾਨੂੰਨ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਮੁੱਖ ਮੰਤਰੀ ਹੋਣ ਦੇ ਬਾਵਜੂਦ ਸੰਦੇਸ਼ਖਲੀ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਮੁਰਸ਼ਿਦਾਬਾਦ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਗੌਰੀ ਸ਼ੰਕਰ ਘੋਸ਼ ਦੇ ਹੱਕ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਸੰਦੇਸ਼ਖਲੀ ਦੀ ਘਟਨਾ ਬਾਰੇ ਸੁਣਿਆ, ਉਸ ਦਾ ਸਿਰ ਸ਼ਰਮ ਨਾਲ ਝੁਕ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ’ਚ ਗੁੰਡਿਆਂ-ਬਦਮਾਸ਼ਾਂ ਦਾ ਦਬਦਬਾ ਹੈ ਅਤੇ ਲੋਕ ਡਰੇ ਹੋਏ ਹਨ। ‘ਪੱਛਮੀ ਬੰਗਾਲ ਨੂੰ ਹੁਣ ਅਪਰਾਧਿਕ ਗਤੀਵਿਧੀਆਂ ਲਈ ਜਾਣਿਆ ਜਾਂਦਾ ਹੈ।’ ਰਾਜਨਾਥ ਨੇ ਕਿਹਾ ਕਿ ਜੇਕਰ ਸੂਬੇ ’ਚ ਭਾਜਪਾ ਜਿੱਤੀ ਤਾਂ ਅਜਿਹੀਆਂ ਘਟਨਾਵਾਂ ਦੁਹਰਾਉਣ ਦੀ ਕੋਈ ਹਿੰਮਤ ਨਹੀਂ ਦਿਖਾਏਗਾ। ਉਨ੍ਹਾਂ ਦੋਸ਼ ਲਾਇਆ ਕਿ ਟੀਐੱਮਸੀ ਦੇ ਰਾਜ ’ਚ ਸੂਬੇ ਅੰਦਰ ਲੁੱਟ ਮਚੀ ਹੋਈ ਹੈ। ‘ਸਕੂਲ ਭਰਤੀ ਨੀਤੀ ’ਚ ਵੀ ਘੁਟਾਲਾ ਹੋਇਆ। ਇੰਜ ਜਾਪਦਾ ਹੈ ਕਿ ਸੂਬੇ ’ਚ ਹਰ ਥਾਂ ’ਤੇ ਘੁਟਾਲਾ ਹੋ ਰਿਹਾ ਹੈ।’ ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ’ਚ ਸੀਏਏ ਹਰ ਹਾਲ ’ਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਗਰੀਬੀ ਹਟਾਉਣ ਦੇ ਮਕਸਦ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। -ਪੀਟੀਆਈ

Advertisement
Author Image

sukhwinder singh

View all posts

Advertisement
Advertisement
×