For the best experience, open
https://m.punjabitribuneonline.com
on your mobile browser.
Advertisement

ਪੰਜਾਬ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ: ਭਗਵੰਤ ਮਾਨ

08:00 AM May 10, 2024 IST
ਪੰਜਾਬ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ  ਭਗਵੰਤ ਮਾਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਮਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਪੰਜਾਬ ਪੁਲੀਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ ਹੈ। ਸ੍ਰੀ ਮਾਨ ਨੇ ‘ਐਕਸ’ ’ਤੇ ਸ਼ੇਅਰ ਕਰਦਿਆਂ ਕਿਹਾ ਕਿ ਪੰਜਾਬ ਪੁਲੀਸ ਨੇ ਦੋ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਵਿੱਚ ਜੋ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਂਦਾ ਹੈ, ਉਸ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਪੰਜਾਬ ਵਿੱਚ ਉਨ੍ਹਾਂ ਖ਼ਿਲਾਫ਼ ਸਿੱਧੀ ਕਾਰਵਾਈ ਕੀਤੀ ਜਾਂਦੀ ਹੈ।
ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦੇ ਖਾਤਮੇ ਲਈ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਸਥਾਪਤ ਕੀਤੀ ਗਈ ਸੀ। ਇਸ ਟਾਸਕ ਫੋਰਸ ਦਾ ਉਦੇਸ਼ ਸੰਗਠਿਤ ਅਪਰਾਧ ਨੂੰ ਖ਼ਤਮ ਕਰਨਾ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣਾ ਹੈ। ਏਜੀਟੀਐੱਫ ਨੇ ਹੁਣ ਤੱਕ ਸੂਬੇ ’ਚ 11 ਐਨਕਾਊਂਟਰ ਕਰ ਕੇ 1013 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚੋਂ 1025 ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਵਿੱਚੋਂ ਗੈਂਗਸਟਰਾਂ ਤੇ ਨਸ਼ਿਆਂ ਨੂੰ ਖ਼ਤਮ ਕਰਨਾ ਹੈ। ਪਿਛਲੀਆਂ ਸਰਕਾਰਾਂ ਨਸ਼ਿਆਂ ਦੇ ਵਪਾਰੀਆਂ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ ਪਰ ਹੁਣ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ।

Advertisement

Advertisement
Author Image

joginder kumar

View all posts

Advertisement
Advertisement
×