ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਵਿੱਚ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ: ਵਿਧਾਇਕ ਰਹਿਮਾਨ

09:41 AM Jun 05, 2024 IST
ਮੁਹੰਮਦ ਜਮੀਲ-ਉਰ ਰਹਿਮਾਨ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪਾਰਟੀ ਕਾਰਕੁਨ। -ਫੋਟੋ: ਰਾਣੂ

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 4 ਜੂਨ
ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਵੱਡੇ ਫ਼ਰਕ ਨਾਲ ਹੋਈ ਜਿੱਤ ’ਤੇ ਪਾਰਟੀ ਆਗੂਆਂ ਅਤੇ ਕਾਰਕੁਨਾਂ ਨੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿੱਚ ਵਿਧਾਇਕ ਡਾ. ਮੁਹੰਮਦ ਜਮੀਲ-ਉਰ ਰਹਿਮਾਨ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਵਿਧਾਇਕ ਰਹਿਮਾਨ ਨੇ ਕਿਹਾ,‘‘ਦੇਸ਼ ਦੇ ਸੂਝਵਾਨ ਵੋਟਰਾਂ ਨੇ ਵੋਟ ਦੀ ਤਾਕਤ ਦਿਖਾਉਂਦਿਆਂ ਦੱਸ ਦਿੱਤਾ ਹੈ ਕਿ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ, ਇੱਥੇ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੇ ਭਾਜਪਾ ਦੀ ਫ਼ਿਰਕੂ ਰਾਜਨੀਤੀ ਨੂੰ ਕੋਈ ਹੁੰਗਾਰਾ ਨੂੰ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਰਤੀ ਜਾ ਦੀ ਭਾਸ਼ਾ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਾਣ ਮਰਿਆਦਾ ਦੇ ਉਲਟ ਸੀ।’’ ਉਨ੍ਹਾਂ ਕਿਹਾ ਕਿ ਭਾਵੇਂ ਨਤੀਜਿਆਂ ਤੋਂ ਇਹ ਸਮਝਿਆ ਜਾ ਸਕਦਾ ਹੈ ਕਿ ਭਾਰਤੀ ਜਨਤਾ ਪਾਰਟੀ ਤੀਜੀ ਵਾਰ ਸੱਤਾ ਵਿੱਚ ਆ ਰਹੀ ਹੈ ਪਰ ਪਿਛਲੀ ਵਾਰ ਦੇ ਮੁਕਾਬਲੇ ਘਟੀਆਂ ਸੀਟਾਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਲੋਕ ਨਫ਼ਰਤ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ। ਇੰਡੀਆ ਅਲਾਇੰਸ ਦੀਆਂ ਵਧੀਆਂ ਸੀਟਾਂ ’ਤੇ ਆਪਣੀ ਰਾਏ ਜ਼ਾਹਰ ਕਰਦੇ ਹੋਏ ਵਿਧਾਇਕ ਰਹਿਮਾਨ ਨੇ ਕਿਹਾ ਕਿ ਦੇਸ਼ ਦੇ ਵਿਕਾਸ, ਸੰਵਿਧਾਨ ਦੀ ਸੁਰੱਖਿਆ ਅਤੇ ਸੰਵਿਧਾਨ ਨੂੰ ਲਾਗੂ ਕਰਨ ਲਈ ਵਿਰੋਧੀ ਧਿਰ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਉਣ ਵਾਲੀ ਸਰਕਾਰ ਦੇਸ਼ ਲਈ ਬਿਹਤਰ ਕੰਮ ਕਰੇਗੀ ਅਤੇ ਦੇਸ਼ ਨੂੰ ਵਿਕਾਸ ਦੇ ਰਾਹ ’ਤੇ ਲੈ ਕੇ ਜਾਵੇਗੀ, ਖ਼ਾਸ ਕਰਕੇ ਘੱਟ ਗਿਣਤੀਆਂ ਨੂੰ ਭੈਅ ਦੇ ਮਹੌਲ ਚੋਂ ਕੱਢਣ ਦੀ ਕੋਸ਼ਿਸ਼ ਕਰੇਗੀ ਅਤੇ ਦੇਸ਼ ਨੂੰ ਤਰੱਕੀ ਦੀਆਂ ਲੀਹਾਂ ’ਤੇ ਲੈ ਜਾਵੇਗੀ। ਇਸ ਮੌਕੇ ਪੀਏ ਗੁਰਮੁਖ ਸਿੰਘ ਖਾਨਪੁਰ, ਪ੍ਰਧਾਨ ਜਾਫਰ ਅਲੀ, ਅਬਦੁੱਲ ਹਲੀਮ ਮਿਲਕੋਵੈੱਲ, ਅਬਦੁੱਲ ਸ਼ਕੂਰ, ਯਾਸਰ ਅਰਫਾਤ ਆਦਿ ਹਾਜ਼ਰ ਸਨ।

Advertisement

Advertisement