ਕੌਮਾਂਤਰੀ ਕਿ੍ਰਕਟ ਤੋਂ ਸੰਨਿਆਸ ਲੈਣ ’ਤੇ ਕਿਸੇ ਤਰ੍ਹਾਂ ਦਾ ਅਫਸੋਸ ਨਹੀਂ: ਅਸ਼ਿਵਨ
06:50 AM Dec 20, 2024 IST
ਚੇਨੱਈ: ਆਸਟਰੇਲੀਆ ਖ਼ਿਲਾਫ਼ ਟੈਸਟ ਮੈਚਾਂ ਦੀ ਲੜੀ ਦੇ ਵਿਚਾਲੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ ਰਵਿਚੰਦਰਨ ਅਸ਼ਿਵਨ ਅੱਜ ਵਤਨ ਪਰਤੇ ਤਾਂ ਉਨ੍ਹਾਂ ਦਾ ਇੱਥੇ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਫ਼ੈਸਲੇ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਅਫਸੋਸ ਨਹੀਂ ਹੈ। ਅਸ਼ਿਵਨ ਅੱਜ ਤੜਕੇ ਚੇਨੱਈ ਦੇ ਕੌਮਾਂਤਰੀ ਹਵਾਈ ਅੱਡੇ ਪੁੱਜੇ ਜਿੱਥੇ ਸੂਬਾਈ ਕ੍ਰਿਕਟ ਐਸੋਸੀਏਸ਼ਨ ਦੇ ਅਧਿਕਾਰੀ ਉਨ੍ਹਾਂ ਨੂੰ ਬਾਹਰ ਲੈ ਕੇ ਆਏ। ਅਸ਼ਿਵਨ ਨੇ ਕਿਹਾ ਕਿ ਉਸ ਲਈ ਇਹ ਬਹੁਤ ਰਾਹਤ ਤੇ ਤਸੱਲੀ ਵਾਲੀ ਗੱਲ ਹੈ। ਉਹ ਪਿਛਲੇ ਕੁਝ ਸਮੇਂ ਤੋਂ ਇਸ ਬਾਰੇ ਵਿਚਾਰ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੈਚ ਦੇ ਚੌਥੇ ਦਿਨ ਉਸ ਨੂੰ ਇਸ ਦਾ ਅਹਿਸਾਸ ਹੋਇਆ ਤੇ ਉਸ ਨੇ ਸੰਨਿਆਸ ਦਾ ਐਲਾਨ ਕਰ ਦਿੱਤਾ। -ਪੀਟੀਆਈ
Advertisement
Advertisement