ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉਪ ਮੁੱਖ ਮੰਤਰੀ ਵਜੋਂ ਵਾਪਸੀ ਦੀ ਕੋਈ ਕਾਹਲੀ ਨਹੀਂ: ਸਿਸੋਦੀਆ

07:42 AM Aug 15, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਗਸਤ
‘ਆਪ’ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਅੱਜ ਕਿਹਾ ਕਿ ਉਹ ਦਿੱਲੀ ਦੇ ਉਪ ਮੁੱਖ ਮੰਤਰੀ ਵਜੋਂ ਵਾਪਸ ਆਉਣਗੇ ਜਾਂ ਨਹੀਂ, ਇਹ ਫ਼ੈਸਲਾ ਕਰਨ ਵਿੱਚ ਕਾਹਲੀ ਦੀ ਕੋਈ ਲੋੜ ਨਹੀਂ ਹੈ। ਸਿਸੋਦੀਆ ਕਥਿਤ ਆਬਕਾਰੀ ਨੀਤੀ ਘੁਟਾਲੇ ’ਚ ਫਿਲਹਾਲ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਹਨ।
ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ‘ਆਪ’ ਸਮਰਥਕਾਂ ਨੂੰ ਭਰੋਸਾ ਦਿੰਦਿਆਂ ਸਿਸੋਦੀਆ ਨੇ ਆਖਿਆ, ‘‘ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲਦੀ ਹੀ ਵਾਪਸ ਆਉਣਗੇ। ਦਿੱਲੀ ਦੇ ਉਪ ਮੁੱਖ ਮੰਤਰੀ ਬਾਰੇ ਕੋਈ ਵੀ ਫ਼ੈਸਲਾ ਕੇਜਰੀਵਾਲ ਦੇ ਵਾਪਸ ਆਉਣ ’ਤੇ ਲਿਆ ਜਾਵੇਗਾ। ਉਨ੍ਹਾਂ ਕਿਹਾ, ‘‘ਜਦੋਂ ਕੇਜਰੀਵਾਲ ਆਉਣਗੇ ਤਾਂ ਮੁੱਖ ਮੰਤਰੀ ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੈਅ ਕਰੇਗੀ ਕਿ ਮੈਨੂੰ ਪਾਰਟੀ ਦੇ ਪ੍ਰਚਾਰ ’ਚ ਰਹਿਣਾ ਚਾਹੀਦਾ ਹੈ ਜਾਂ ਸਰਕਾਰ ਦਾ ਹਿੱਸਾ ਬਣਨਾ ਚਾਹੀਦਾ ਹੈ। ਫਿਲਹਾਲ ਮੈਂ ਸਾਰਿਆਂ ਨੂੰ ਮਿਲਣ ’ਚ ਰੁੱਝਿਆ ਹੋਇਆ ਹਾਂ।’’ ਮਨੀਸ਼ ਸਿਸੋਦੀਆ ਨੇ ਭਾਜਪਾ ’ਤੇ ਦੋਸ਼ ਲਾਇਆ ਕਿ ਉਹ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ‘ਆਪ’ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ‘ਆਪ’ ਦੇ ਸੀਨੀਅਰ ਆਗੂ ਨੇ ਕਿਹਾ ਕਿ ਆਬਕਾਰੀ ਨੀਤੀ ਘੁਟਾਲੇ ’ਚ ਉਨ੍ਹਾਂ ’ਤੇ ਲੱਗੇ ਦੋਸ਼ ਮਨਘੜਤ ਹਨ। ਉਨ੍ਹਾਂ ਕਿਹਾ, ‘‘ਕਿਸੇ ਨੂੰ ਜੇਲ੍ਹ ਭੇਜਣ ਜਾਂ ਗ੍ਰਿਫ਼ਤਾਰ ਕਰਨ ਪਿੱਛੇ ਕੋਈ ਨਾ ਕੋਈ ਕਾਰਨ ਜ਼ਰੂਰ ਹੁੰਦਾ ਹੈ।’’ ਸਿਸੋਦੀਆ ਮੁਤਾਬਕ, ‘‘ਜਦੋਂ ਕੋਈ ਸਰਗਰਮ ਰਾਜਨੀਤੀ ’ਚ ਦਾਖਲ ਹੁੰਦਾ ਹੈ ਜਿਸ ਦਾ ਉਦੇਸ਼ ਸੁਧਾਰਾਂ ਦੀ ਸ਼ੁਰੂਆਤ ਕਰਨਾ ਅਤੇ ਭ੍ਰਿਸ਼ਟਾਚਾਰ ਨਾਲ ਲੜਨਾ ਹੁੰਦਾ ਹੈ, ਤਾਂ ਕਿਸੇ ਨੂੰ ਉਸ ਦੇ ਰੈੱਡ ਕਾਰਪੈੱਟ ਨਾਲ ਸਵਾਗਤ ਦੀ ਉਮੀਦ ਨਹੀਂ ਕਰਨੀ ਚਾਹੀਦੀ। ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਵੀ ਨਹੀਂ ਸੋਚਿਆ ਸੀ ਕਿ ਉਨ੍ਹਾਂ ਨੂੰ ਜੇਲ੍ਹ ਜਾਣਾ ਪਵੇਗਾ। ਕੇਜਰੀਵਾਲ ਤੋਂ ਬਾਅਦ ਸੈਕਿੰਡ-ਇਨ-ਕਮਾਂਡ ਮੰਨੇ ਜਾਂਦੇ ‘ਆਪ’ ਨੇਤਾ ਨੇ ਕਿਹਾ ਕਿ ਸਿਆਸਤ ’ਚ ਇਕ-ਦੂਜੇ ’ਤੇ ਦੋਸ਼ ਲਾਉਣਾ ਆਮ ਗੱਲ ਹੈ। ਉਨ੍ਹਾਂ ਕਿਹਾ, ‘‘ਇਸ ਤਰ੍ਹਾਂ ਮੈਂ ਮਾਨਸਿਕ ਤੌਰ ’ਤੇ ਤਿਆਰ ਸੀ। ਹਾਲਾਂਕਿ ਮੈਂ ਨਹੀਂ ਸੋਚਿਆ ਸੀ ਕਿ ਮੈਂ 17 ਮਹੀਨਿਆਂ ਲਈ ਕਥਿਤ ਸ਼ਰਾਬ ਨੀਤੀ ਵਿੱਚ ਜੇਲ੍ਹ ਵਿੱਚ ਰਹਾਂਗਾ।’’

Advertisement

Advertisement
Advertisement