ਪੰਚਾਇਤਾਂ ਦੇ ਵਿਕਾਸ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ: ਈਟੀਓ
ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 20 ਅਕਤੂਬਰ
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਨਮਾਨ ਕੀਤਾ। ਇਸ ਮੌਕੇ ਈਟੀਓ ਨੇ ਕਿਹਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀਂ ਨਹੀਂ ਹੈ, ਯੋਜਨਾ ਬੱਧ ਤਰੀਕੇ ਨਾਲ ਵਿਕਾਸ ਦੇ ਕਾਰਜ ਕੀਤੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਬੱਧ ਢੰਗ ਨਾਲ ਪਲਾਨਿੰਗ ਕਰਨ। ਉਨ੍ਹਾਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਜੰਡ, ਪੱਲਾ, ਵਡਾਲਾ ਜੌਹਲ, ਸਫੀਪੁਰ, ਚੌਹਾਨ, ਧਾਰੜ ਦੇ ਪੰਚਾਂ, ਸਰਪੰਚਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਜੇਤੂ ਉਮੀਦਵਾਰਾਂ ਦੇ ਹੱਕ ਵਿੱਚ ‘ਆਪ’ ਵਰਕਰਾਂ ਨੇ ਬਹੁਤ ਮਿਹਨਤ ਨਾਲ ਕੰਮ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਘਰ ਘਰ ਤੱਕ ਪਹੁੰਚਾਇਆ ਹੈ।