ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੜ੍ਹ ਪੀੜਤਾਂ ਲਈ ਪੈਸੇ ਦੀ ਕੋਈ ਘਾਟ ਨਹੀਂ: ਜਿੰਪਾ

07:39 AM Jul 13, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੁਲਾਈ
ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਲਈ ਸੂਬਾ ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 33.50 ਕਰੋੜ ਰੁਪਏ ਅਗੇਤੇ ਰਾਹਤ ਕਾਰਜਾਂ ਲਈ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ 71.50 ਕਰੋੜ ਰੁਪਏ ਦੀ ਹੋਰ ਰਾਸ਼ੀ ਜਾਰੀ ਕਰਨਗੇ ਤਾਂ ਜੋ ਹੜ੍ਹ ਪ੍ਰਭਾਵਿਤਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਸਕੇ। ਜਿੰਪਾ ਨੇ ਨਿਰਦੇਸ਼ ਦਿੱਤੇ ਕਿ ਹੜ੍ਹ ਪ੍ਰਭਾਵਿਤਾਂ ਤੱਕ ਰਾਸ਼ਨ ਅਤੇ ਦਵਾਈਆਂ ਪੁੱਜਦੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਜ਼ਰੂਰੀ ਵਸਤਾਂ ਤੋਂ ਵਿਹੂਣਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਹਰੇਕ ਮਨੁੱਖ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਜੇਕਰ ਕਿਸੇ ਵੀ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਤੁਰੰਤ 4 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ। ਵੀਡੀਓ ਕਾਨਰੰਸਿੰਗ ਰਾਹੀਂ ਜੁੜੇ ਡਿਪਟੀ ਕਮਿਸ਼ਨਰਾਂ ਨੂੰ ਸੰਬੋਧਨ ਕਰਦਿਆਂ ਆਫ਼ਤ ਪ੍ਰਬੰਧਨ ਮੰਤਰੀ ਨੇ ਕਿਹਾ ਕਿ ਖਸਤਾ ਹਾਲਤ ਘਰਾਂ ਦੀ ਪਛਾਣ ਕਰਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾਵੇ ਤਾਂ ਜੋ ਕਿਸੇ ਦਾ ਜਾਨੀ ਨੁਕਸਾਨ ਨਾ ਹੋਵੇ।

Advertisement

Advertisement
Tags :
ਹੜ੍ਹਜਿੰਪਾਨਹੀਂਪੀੜਤਾਂਪੈਸੇ
Advertisement