ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤਾਂ ਨੂੰ ਗਰਾਂਟ ਜਾਰੀ ਕਰਨ ’ਚ ਕਮੀ ਨਹੀਂ ਛੱਡੀ ਜਾਵੇਗੀ: ਗੋਇਲ

07:22 AM Nov 02, 2024 IST
ਪਿੰਡ ਚੰਗਾਲੀਵਾਲਾ ਦੀ ਨਵੀਂ ਚੁਣੀ ਪੰਚਾਇਤ ਨਾਲ ਮਹਿਮਾਨ। -ਫੋਟੋ: ਭਾਰਦਵਾਜ

ਪੱਤਰ ਪ੍ਰੇਰਕ
ਲਹਿਰਾਗਾਗਾ, 1 ਨਵੰਬਰ
ਨੇੜਲੇ ਪਿੰਡ ਚੰਗਾਲੀਵਾਲਾ ਦੀ ਸਰਬਸੰਮਤੀ ਨਾਲ ਬਣੀ ਨਵੀਂ ਪੰਚਾਇਤ ਵੱਲੋਂ ਅੱਜ ਸੁਖਮਣੀ ਸਾਹਿਬ ਦਾ ਪਾਠ ਕਰਵਾ ਕੇ ਸਾਰੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ, ਵਿੱਤੀ ਮੰਤਰੀ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ, ਗੌਰਵ ਗੋਇਲ, ਬਲਾਕ ਪ੍ਰਧਾਨ ਦਿਲਜੀਤ ਸਿੰਘ ਅਤੇ ਆਲੇ-ਦੁਆਲੇ ਦੇ ਸਾਰੇ ਪਿੰਡਾਂ ਦੇ ਪੰਚ-ਸਰਪੰਚ ਪੁੱਜੇ ਹੋਏ ਸਨ।
ਇਸ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਸਮੁੱਚੀਆਂ ਪੰਚਾਇਤਾਂ ਪਿੰਡਾਂ ਦੇ ਸਾਂਝੇ ਕੰਮ ਇਮਾਨਦਾਰੀ ਤੇ ਨਿਰਪੱਖਤਾ ਨਾਲ ਕਰਨ। ਸਰਕਾਰ ਵੱਲੋਂ ਪੰਚਾਇਤਾਂ ਨੂੰ ਗਰਾਂਟ ਜਾਰੀ ਕਰਨ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਅੰਦਰ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤਾਂ ਚੋਣਾਂ ਤੋਂ ਪਹਿਲਾਂ ਹੀ ਹਾਰ ਮੰਨ ਚੁੱਕਾ ਹੈ। ਪੰਜਾਬ ਦੇ ਲੋਕ ਅਕਾਲੀ ਦਲ ਦੇ ਨਾਲ-ਨਾਲ ਕਾਂਗਰਸ ਨੂੰ ਵੀ ਤਿਆਗ ਚੁੱਕੇ ਹਨ, ਜਿਸ ਦੀ ਤਾਜ਼ਾ ਮਿਸਾਲ ਹਾਲ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੇ ਨਤੀਜਿਆਂ ਤੋਂ ਦੇਖਣ ਨੂੰ ਮਿਲਦੀ ਹੈ। ਇਸ ਮੌਕੇ ਪੰਚਾਇਤ ਵੱਲੋਂ ਸਰਪੰਚ ਹਰਕੀਰਤ ਸਿੰਘ ਮਣੀ, ਪੰਚ ਗੁਰਦੇਵ ਸਿੰਘ ਬੋਗਾ, ਪੰਚ ਮਾਸਟਰ ਪ੍ਰੇਮ ਚੰਦ ਜੀ, ਪੰਚ ਹਰਮੇਸ਼ ਸਿੰਘ, ਪੰਚ ਬਲਵਿੰਦਰ ਕੌਰ, ਪੰਚ ਜਸਵੀਰ ਕੌਰ ਵੱਲੋਂ ਸਮੂਹ ਪਿੰਡ ਵਾਸੀਆਂ ਅਤੇ ਆਈ ਸੰਗਤਾ ਦਾ ਧੰਨਵਾਦ ਕੀਤਾ ਗਿਆ।

Advertisement

ਪੰਚਾਇਤਾਂ ਨੂੰ ਵੱਧ ਤੋਂ ਵੱਧ ਗਰਾਂਟਾਂ ਦਿੱਤੀਆਂ ਜਾਣਗੀਆਂ: ਪਠਾਣਮਾਜਰਾ

ਦੇਵੀਗੜ੍ਹ (ਪੱਤਰ ਪ੍ਰੇਰਕ): ਬਲਾਕ ਭੁਨਰਹੇੜੀ ਦੀ ਸਬ-ਡਿਵੀਜ਼ਨ ਦੂਧਨਸਾਧਾਂ ਦੇ ਪਿੰਡ ਸ਼ੇਖੂਪੁਰ ਵਿੱਚ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪ੍ਰੇਰਣਾ ਸਕਦਾ ਅਮਰੀਕ ਭਾਰਤੀ ਬਿਨਾਂ ਮੁਕਾਬਲਾ ਸਰਪੰਚ ਚੁਣੇ ਗਏ ਜਦੋਂ ਕਿ ਦੋ ਹੋਰ ਪੰਚਾਂ ਦੀ ਚੋਣ ਹੋਈ। ਪਿੰਡ ਦੇ ਚੁਣੇ ਗਏ ਪੰਚਾਂ ਵਿੱਚ ਕ੍ਰਿਸ਼ਨ ਗਿਰ, ਸੁਖਵਿੰਦਰ ਭਾਰਤੀ, ਕਿਰਨਾ ਦੇਵੀ, ਕਮਲੇਸ਼ ਗਿਰ ਅਤੇ ਗੁਰਮੀਤ ਕੌਰ ਸ਼ਾਮਲ ਹਨ। ਵਿਧਾਇਕ ਪਠਾਣਮਾਜਰਾ ਨੇ ਇਸ ਨਵੀਂ ਚੁਣੀ ਪੰਚਾਇਤ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ।

Advertisement
Advertisement