ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

24 ਘੰਟੇ ਦੁਕਾਨਾਂ ਖੋਲ੍ਹਣ ਲਈ ਵਿਸ਼ੇਸ਼ ਮਨਜ਼ੂਰੀ ਦੀ ਲੋੜ ਨਹੀਂ

06:39 AM Jul 06, 2024 IST

ਪੱਤਰ ਪ੍ਰੇਰਕ
ਚੰਡੀਗੜ੍ਹ, 5 ਜੁਲਾਈ
ਚੰਡੀਗੜ੍ਹ ਦੇ ਕਿਰਤ ਵਿਭਾਗ ਨੇ ਅੱਜ ਸਪਸ਼ਟ ਕੀਤਾ ਕਿ ਸ਼ਹਿਰ ਅੰਦਰ 24 ਘੰਟੇ ਦੁਕਾਨਾਂ ਖੋਲ੍ਹਣਾ ਵਪਾਰੀਆਂ ਤੇ ਦੁਕਾਨਦਾਰਾਂ ਦੀ ਮਰਜ਼ੀ ’ਤੇ ਨਿਰਭਰ ਹੈ ਅਤੇ ਉਨ੍ਹਾਂ ਲਈ ਲਾਜ਼ਮੀ ਨਹੀਂ ਹੈ। ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਵਪਾਰੀਆਂ ਦੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਅਤੇ ਲੋਕਾਂ ਨੂੰ ਹਰ ਸਮੇਂ ਲੜੀਂਦੇ ਸਾਮਾਨ ਦੀ ਖਰੀਦੋ-ਫਰੋਖਤ ਕਰਨ ਦੀ ਸਹੂਲਤ ਮੁਹੱਈਆ ਕਰਨ ਵਾਸਤੇ 24 ਘੰਟੇ ਦੁਕਾਨਾਂ ਖੋਲ੍ਹਣ ਸਬੰਧੀ 25 ਜੂਨ ਨੂੰ ਆਦੇਸ਼ ਜਾਰੀ ਕੀਤਾ ਸੀ।
ਚੰਡੀਗੜ੍ਹ ਪ੍ਰਸ਼ਾਸਨ ਦੇ ਕਿਰਤ ਵਿਭਾਗ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੂੰ ਕਿਰਤ ਵਿਭਾਗ ਤੋਂ ਵਿਸ਼ੇਸ਼ ਇਜਾਜ਼ਤ ਲਏ ਬਗੈਰ ਪੂਰੇ ਸਾਲ ਹਫ਼ਤੇ ਵਿੱਚ 24 ਘੰਟੇ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਨੋਟੀਫਿਕੇਸ਼ਨ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਰਤ ਵਿਭਾਗ ਨੇ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ (ਐੱਸਓਪੀ) ਜਾਰੀ ਕੀਤਾ ਹੈ। ਕਿਰਤ ਵਿਭਾਗ ਸਕੱਤਰ ਕਮ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਸਪੱਸ਼ਟ ਕੀਤਾ ਕਿ ਵਧਾਇਆ ਗਿਆ ਕੰਮ-ਕਾਜੀ ਸਮਾਂ ਸਵੈ-ਇੱਛਤ ਹੈ। ਇਹ ਦੁਕਾਨਦਾਰਾਂ ਅਤੇ ਵਪਾਰੀਆਂ ਲਈ ਲਾਜ਼ਮੀ ਨਹੀਂ ਹੈ। ਕਿਰਤ ਵਿਭਾਗ ਕੋਲ ਰਜਿਸਟਰਡ ਦੁਕਾਨਾਂ ਅਤੇ ਵਪਾਰਕ ਅਦਾਰੇ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ।
ਕਿਰਤ ਵਿਭਾਗ ਦੀਆਂ ਕਈ ਟੀਮਾਂ ਨੇ ਵਿਸਤ੍ਰਿਤ ਕੰਮ-ਕਾਜੀ ਘੰਟਿਆਂ ਲਈ ਐੱਸਓਪੀ ਦੀ ਜਾਣਕਾਰੀ ਦੇਣ ਲਈ ਵੱਖ-ਵੱਖ ਮਾਰਕੀਟਾਂ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 10 ਰਜਿਸਟਰਡ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੇ ਕਿਰਤ ਵਿਭਾਗ ਦੇ ਆਨਲਾਈਨ ਪੋਰਟਲ ਉਤੇ ਸਵੈ-ਅੰਕੜੇ ਜਮ੍ਹਾਂ ਕਰਵਾਏ ਹਨ ਅਤੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੇ ਵਧੇ ਹੋਏ ਸਮੇਂ ਦੌਰਾਨ ਖੋਲ੍ਹਣ ਲਈ ਨੋਟੀਫਿਕੇਸ਼ਨ ਦੀ ਪਾਲਣਾ ਕੀਤੀ ਹੈ।

Advertisement

Advertisement