For the best experience, open
https://m.punjabitribuneonline.com
on your mobile browser.
Advertisement

ਕੋਈ ਪੀੜਤ ਛੱਤ ਤੋਂ ਵਾਂਝਾ ਨਹੀਂ ਰਹੇਗਾ: ਭਗਵੰਤ ਮਾਨ

07:27 AM Jul 15, 2023 IST
ਕੋਈ ਪੀੜਤ ਛੱਤ ਤੋਂ ਵਾਂਝਾ ਨਹੀਂ ਰਹੇਗਾ  ਭਗਵੰਤ ਮਾਨ
ਜਲੰਧਰ ਦੇ ਸ਼ਾਹਕੋਟ ਖੇਤਰ ’ਚ ਹਡ਼੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ। -ਫੋਟੋ: ਮਲਕੀਅਤ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਜਲੰਧਰ/ਸ਼ਾਹਕੋਟ, 14 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਧੁੱਸੀ ਬੰਨ੍ਹ ’ਚ ਪਿਆ ਪਾੜ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਇਸ ਦੌਰਾਨ ਮੁੱਖ ਮੰਤਰੀ ਕਿਸ਼ਤੀ ਵਿੱਚ ਬੈਠ ਕੇ ਲੋਕਾਂ ਵਿਚਕਾਰ ਗਏ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਪੀੜਤ ਨੂੰ ਛੱਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਹੜ੍ਹ ਦੀ ਮਾਰ ਹੇਠ ਆਏ ਹਰ ਘਰ ਦੀ ਦੁਬਾਰਾ ਛੱਤ ਪਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਵਾਂ ’ਤੇ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਜਦੋਂ ਉਹ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬੀਆਂ ਦੀ ਸੇਵਾ ਕਰਨ ਵਿੱਚ ਰੁੱਝੇ ਹੋਏ ਹਨ ਤਾਂ ਵਿਰੋਧੀ ਧਿਰ ਇਸ ਮੌਕੇ ਨੂੰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਵਰਤ ਰਹੀ ਹੈ। ਕੇਂਦਰ ਵੱਲੋਂ ਜਾਰੀ ਕੀਤੇ ਗਏ 218 ਕਰੋੜ ਰੁਪਏ ਬਾਰੇ ਵਿਰੋਧੀ ਧਿਰਾਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀਆਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਫੰਡ 10 ਜੁਲਾਈ ਨੂੰ ਜਾਰੀ ਕੀਤੇ ਗਏ ਸਨ। ਸੂਬਾ ਸਰਕਾਰ ਇਹ ਰਾਸ਼ੀ ਚਾਰ ਦਨਿਾਂ ਵਿੱਚ ਖਰਚ ਨਹੀਂ ਕਰ ਸਕਦੀ। ਉਨ੍ਹਾਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਸਵਾਲ ਕੀਤਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਫੰਡਾਂ ਦੀ ਦੁਰਵਰਤੋਂ ਕੀਤੀ ਸੀ ਤਾਂ ਉਦੋਂ ਉਹ ਚੁੱਪ ਕਿਉਂ ਸਨ। ਇਸ ਦੌਰਾਨ ਉਨ੍ਹਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਪਾੜ ਪੂਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਅਤੇ ਵਿਧਾਇਕਾ ਇੰਦਰਜੀਤ ਕੌਰ ਮਾਨ ਵੀ ਹਾਜ਼ਰ ਸਨ।

Advertisement

‘ਸਹੁੰ ਖਾਂਦਾ ਹਾਂ, ਜ਼ੀਰਾ ਫੈਕਟਰੀ ਨਹੀਂ ਚੱਲੇਗੀ’
ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜ਼ੀਰਾ ਡਿਸਟਿਲਰੀ ਨੂੰ ਭਵਿੱਖ ਵਿੱਚ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਜੇ ਇਹ ਚੱਲਦੀ ਹੈ ਤਾਂ ਉਹ ਇਸ ਦੇ ਗੁਨਾਹਗਾਰ ਹੋਣਗੇ। ਇੱਥੇ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਜੰਮੀ ਗਾਰ ਦੇਖਣ ਮਗਰੋਂ ਫਿਰੋਜ਼ਪੁਰ ਤੋਂ ਆਏ ਕੁਝ ਨੌਜਵਾਨਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਸਹੁੰ ਖਾਂਦਾ ਹਾਂ, ਜ਼ੀਰਾ ਫੈਕਟਰੀ ਨਹੀਂ ਚੱਲੇਗੀ।”

Advertisement
Tags :
Author Image

sukhwinder singh

View all posts

Advertisement
Advertisement
×