ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸੇ ਪਿੰਡ ਨਾਲ ਵਿਕਾਸ ਪੱਖੋਂ ਵਿਤਕਰਾ ਨਹੀਂ ਹੋਵੇਗਾ: ਬਣਾਂਵਾਲੀ

11:00 AM Nov 23, 2024 IST
ਮੂਸਾ ਦੇ ਸਰਪੰਚ ਸ਼ਰਨਜੀਤ ਸਿੰਘ ਨੂੰ ਚੈੱਕ ਸੌਂਪਦੇ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ।

ਜੋਗਿੰਦਰ ਸਿੰਘ ਮਾਨ
ਮਾਨਸਾ, 22 ਨਵੰਬਰ
ਪੰਜਾਬ ਸਰਕਾਰ ਵੱਲੋਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ ਸੌਂਪਣੇ ਸ਼ੁਰੂ ਕਰ ਦਿੱਤੇ ਗਏ ਹਨ। ਮਾਨਸਾ ਜ਼ਿਲ੍ਹੇ ਵਿੱਚ ਇਸ ਦੀ ਸ਼ੁਰੂਆਤ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਇੱਕ ਦਰਜਨ ਪਿੰਡਾਂ ਦੇ ਨਵੇਂ ਚੁਣੇ ਸਰਪੰਚ ਨੂੰ ਅੱਜ ਸਹਾਇਤਾ ਰਾਸ਼ੀ ਸੌਂਪੀ ਗਈ। ਵਿਧਾਇਕ ਦਾ ਕਹਿਣਾ ਹੈ ਕਿ ਜਿਹੜੇ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਨਹੀਂ ਬਣ ਸਕੇ ਹਨ, ਉਨ੍ਹਾਂ ਪਿੰਡਾਂ ਲਈ ਅਕਾਲੀਆਂ ਅਤੇ ਕਾਂਗਰਸੀਆਂ ਵਾਂਗ ਕੋਈ ਮਤਰੇਈ ਮਾਂ ਵਾਲਾ ਸਲੂਕ ਨਹੀਂ ਕੀਤਾ ਜਾਵੇਗਾ ਅਤੇ ਸਭ ਪੰਚਾਇਤਾਂ ਨੂੰ ਬਰਾਬਰ ਦਾ ਮੰਨ ਕੇ ਬਕਾਇਦਾ ਵਿਕਾਸ ਕਾਰਜ ਕਰਵਾਉਣ ਲਈ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਗਈਆਂ ਹਨ, ਉਨ੍ਹਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਗਈ ਰਾਸ਼ੀ ਛੇਤੀ ਪਹੁੰਚਣੀ ਸ਼ੁਰੂ ਹੋ ਜਾਵੇਗੀ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਇਥੇ ਮਾਨਸਾ ਨੇੜਲੇ ਪਿੰਡ ਗੇਹਲੇ, ਮੂਸਾ, ਕਰਮਗੜ੍ਹ ਔਤਾਂਵਾਲੀ, ਚਹਿਲਾਂਵਾਲੀ, ਜੌੜਕੀਆਂ, ਕੋਟਧਰਮੂ, ਭੰਮੇ ਕਲਾਂ, ਰਮਦਿੱਤੇਵਾਲਾ, ਲਾਲਿਆਂਵਾਲੀ, ਦਸੌਧੀਆਂ ਅਤੇ ਚਚੋਹਰ ਨੂੰ 63.12 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਚੈੱਕ ਪੰਚਾਇਤਾਂ ਨੂੰ ਪਿੰਡਾਂ ਦੇ ਮੋਹਤਵਰ ਵਿਅਕਤੀਆਂ ਦੀ ਮੌਜੂਦਗੀ ਵਿੱਚ ਸੌਂਪੇ ਗਏ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪਿੰਡਾਂ ਵਿਚਲੇ ਸਾਰੇ ਛੱਪੜ ਸਾਫ਼ ਕਰਵਾਏ ਜਾਣਗੇ ਅਤੇ ਗਲੀਆਂ-ਨਾਲੀਆਂ ਦੀ ਸਫ਼ਾਈ ਵੱਲ ਵਿਸ਼ੇਸ ਧਿਆਨ ਦੇਕੇ ਪਿੰਡਾਂ ਵਿੱਚ ਪੜ੍ਹਾਈ ਅਤੇ ਸਿਹਤ ਦੇ ਵੱਡੇ ਉਪਰਾਲੇ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੱਸ ਸੇਵਾ ਸਮੇਤ ਪੀਣ ਵਾਲੇ ਪਾਣੀ ਦੀ ਨਹਿਰੀ ਪਾਣੀ ਵਾਂਗ ਕੋਈ ਤਕਲੀਫ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੰਚਾਇਤਾਂ ਦੇ ਸਹਿਯੋਗ ਨਾਲ ਨਸ਼ਾ ਛਡਾਊ ਕੇਂਦਰ ਕਾਇਮ ਕੀਤੇ ਜਾਣਗੇ ਅਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਹਰ ਸੰਭਵ ਉਪਰਾਲਾ ਕੀਤੇ ਜਾਣਗੇ।

Advertisement

Advertisement