ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੂਹ ਹਿੰਸਾ: ਸਿਟ ਅੱਗੇ ਪੇਸ਼ ਨਾ ਹੋਏ ਕਾਂਗਰਸੀ ਵਿਧਾਇਕ ਮਾਮਨ ਖ਼ਾਨ

07:24 AM Sep 01, 2023 IST

ਨੂਹ, 31 ਅਗਸਤ
ਕਾਂਗਰਸੀ ਵਿਧਾਇਕ ਮਾਮਨ ਖਾਨ ਅੱਜ ਇੱਥੇ ਨੂਹ ਹਿੰਸਾ ਮਾਮਲੇ ਦੀ ਜਾਂਚ ਕਰ ਰਹੀ ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਗੇ ਪੇਸ਼ ਨਹੀਂ ਹੋਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਸੂਤਰਾਂ ਅਨੁਸਾਰ ਮਾਮਨ ਖ਼ਾਨ ਤਰਫ਼ੋਂ ਅਦਾਲਤ ਵਿੱਚ ਇੱਕ ਸਿਹਤ ਸਰਟੀਫਿਕੇਟ ਪੇਸ਼ ਕੀਤਾ ਗਿਆ ਸੀ ਕਿ ਉਹ ਵਾਇਰਲ ਬੁਖ਼ਾਰ ਤੋਂ ਪੀੜਤ ਹਨ। ਹਾਲ ਹੀ ਵਿੱਚ ਮਾਮਨ ਖ਼ਾਨ ਨੂੰ ਜਾਰੀ ਕੀਤੇ ਗਏ ਨੋਟਿਸ ਵਿੱਚ ਪੁਲੀਸ ਨੇ ਫਿਰੋਜ਼ਪੁਰ ਝਿਰਕਾ ਦੇ ਵਿਧਾਇਕ ਨੂੰ ਨੂਹ ਹਿੰਸਾ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਵੀਰਵਾਰ ਸਵੇਰੇ 11 ਵਜੇ ਨਗੀਨਾ ਥਾਣੇ ਪਹੁੰਚਣ ਲਈ ਕਿਹਾ ਸੀ। ਜਾਣਕਾਰੀ ਅਨੁਸਾਰ ਨੂਹ ਹਿੰਸਾ ਦੌਰਾਨ ਛੇ ਜਣਿਆਂ ਦੀ ਮੌਤ ਹੋ ਗਈ ਸੀ। ਫਿਰੋਜ਼ਪੁਰ ਝਿਰਕਾ ਦੇ ਡੀਐੱਸਪੀ ਅਤੇ ਸਿਟ ਮੁਖੀ ਸਤੀਸ਼ ਵਤਸ ਨੇ ਦੱਸਿਆ ਕਿ ਮਾਮਨ ਖ਼ਾਨ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਅਤੇ ਉਨ੍ਹਾਂ ਨਾਲ ਸੰਪਰਕ ਵੀ ਨਹੀਂ ਹੋ ਸਕਿਆ। ਵਤਸ ਨੇ ਕਿਹਾ, ‘‘ਅਸੀਂ ਉਨ੍ਹਾਂ ਨੂੰ ਮੁੜ ਨੋਟਿਸ ਜਾਰੀ ਕਰਾਂਗੇ ਅਤੇ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਵਾਂਗੇ।’’

Advertisement

Advertisement
Advertisement