ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਤੇ ਰਹਿੰਦ-ਖੂੰਹਦ ਸਾੜਨ ਤੋਂ ਰੋਕਣ ਲਈ ਨੋਡਲ ਤੇ ਕਲਸਟਰ ਅਫ਼ਸਰ ਨਿਯੁਕਤ

07:25 AM Sep 27, 2024 IST
ਝੋਨੇ ਦੀ ਖ਼ਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਆਸ਼ਿਕਾ ਜੈਨ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 26 ਸਤੰਬਰ
ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਅਕਤੂਬਰ ਨੂੰ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਵੇਗੀ। ਮੁਹਾਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਸਮੂਹ 15 ਅਨਾਜ ਮੰਡੀਆਂ ਅਤੇ ਸੀਜ਼ਨਲ ਖ਼ਰੀਦ ਕੇਂਦਰਾਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਖੇਤਾਂ ਵਿੱਚ ਪਰਾਲੀ ਨੂੰ ਨਾ ਸਾੜਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਝੋਨੇ ਦੇ ਸੀਜ਼ਨ ਦੌਰਾਨ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਬ ਡਵੀਜ਼ਨ ਪੱਧਰ ’ਤੇ ਐਸਡੀਐਮਜ਼ ਵੱਲੋਂ ਬਤੌਰ ਕਲਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹਰੇਕ ਪਿੰਡ ਲਈ ਇੱਕ ਨੋਡਲ ਅਫ਼ਸਰ ਅਤੇ 10 ਪਿੰਡਾਂ ਪਿੱਛੇ ਕਲੱਸਟਰ ਅਫ਼ਸਰ ਲਗਾਇਆ ਗਿਆ ਹੈ। ਜੇ ਕੋਈ ਵਿਅਕਤੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਂਦਾ ਹੈ ਤਾਂ ਸਬੰਧਤ ਸਬ ਡਵੀਜ਼ਨ ਦਾ ਨੋਡਲ ਅਫ਼ਸਰ, ਕਲਸਟਰ ਅਫ਼ਸਰ, ਐੱਸਐੱਚਓ ਅਤੇ ਐੱਸਡੀਐੱਮਜ਼ ਤੁਰੰਤ ਕਾਬੂ ਪਾਉਣ ਲਈ ਜ਼ਿੰਮੇਵਾਰ ਹੋਣਗੇ।
ਡੀਸੀ ਨੇ ਕਿਹਾ ਕਿ ਕਲਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਆਪੋ-ਆਪਣੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨਗੇ ਅਤੇ ਇਹ ਵੀ ਜਾਣਕਾਰੀ ਦੇਣਗੇ ਕਿ ਪਰਾਲੀ ਨੂੰ ਅੱਗ ਲਗਾਉਣ ’ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਦੀ ਬਦਲੀ ਹੋ ਜਾਂਦੀ ਹੈ ਤਾਂ ਬਦਲੀ ਉਪਰੰਤ ਉਸ ਸਥਾਨ ’ਤੇ ਤਾਇਨਾਤ ਹੋਣ ਵਾਲਾ ਅਗਲਾ ਅਧਿਕਾਰੀ/ਕਰਮਚਾਰੀ ਆਪਣੀ ਇਸ ਡਿਊਟੀ ਪ੍ਰਤੀ ਪਾਬੰਦ ਹੋਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ/ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਗੋਂ ਉਪਲਬਧ ਪਰਾਲੀ ਪ੍ਰਬੰਧਨ ਖੇਤੀ ਮਸ਼ੀਨਰੀ ਰਾਹੀਂ ਉਸ ਦਾ ਨਿਪਟਾਰਾ ਕਰਨ ਨੂੰ ਤਰਜ਼ੀਹ ਦੇਣ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਅਤੇ ਸੀਜ਼ਨਲ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 15 ਖ਼ਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ। ਸੀਜ਼ਨ ਦੌਰਾਨ 2,15,220 ਮੀਟਰਿਕ ਟਨ ਦੀ ਆਮਦ ਹੋਣ ਦੀ ਸੰਭਾਵਨਾ ਹੈ।
ਡੀਸੀ ਆਸ਼ਿਕਾ ਜੈਨ ਨੇ ਕਮਿਸ਼ਨ ਏਜੰਟਾਂ ਅਤੇ ਰਾਈਸ ਮਿੱਲਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਖਰੀਦੀ ਗਈ ਫ਼ਸਲ ਦੀ ਅਦਾਇਗੀ ਅਤੇ ਲਿਫ਼ਟਿੰਗ ਦਾ ਭਰੋਸਾ ਦਿੱਤਾ।

Advertisement

Advertisement