ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਰਨ ਤਾਰਨ-ਕਪੂਰਥਲਾ ਕੌਮੀ ਮਾਰਗ ’ਤੇ ਆਵਾਜਾਈ ਠੱਪ

08:59 AM Oct 09, 2024 IST
ਕੌਮੀ ਮਾਰਗ ਜਾਮ ਕਰਕੇ ਰੋਸ ਧਰਨਾ ਪ੍ਰਦਰਸ਼ਨ ਕਰਦੇ ਪਿੰਡ ਵੇਈਂਪੂਈਂ ਂਦੇ ਲੋਕ।

ਜਤਿੰਦਰ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 8 ਅਕਤੂਬਰ
ਪੰਚਾਇਤ ਚੋਣਾਂ ਨੂੰ ਲੈਕੇ ਪਿੰਡ ਵੇਈਂਪੂਈਂ ਦੇ ਵਸਨੀਕਾਂ ਵੱਲੋਂ ਸਰਪੰਚ ਦੇ ਯੋਗ ਉਮੀਦਵਾਰ ਨੂੰ ਚੋਣ ਨਿਸ਼ਾਨ ਨਾ ਜਾਰੀ ਕੀਤੇ ਜਾਣ ਦੇ ਰੋਸ ਵਜੋਂ ਤਰਨ ਤਾਰਨ-ਕਪੂਰਥਲਾ ਰਾਸ਼ਟਰੀ ਰਾਜ ਮਾਰਗ ਨੂੰ ਬੰਦ ਕਰਕੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਖਿਲਾਫ਼ ਧਰਨਾ ਲਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਕਾਰਨ ਗੋਇੰਦਵਾਲ ਤਰਨ ਤਾਰਨ ਮਾਰਗ ’ਤੇ ਕਈ ਘੰਟੇ ਜਾਮ ਲੱਗਾ ਰਿਹਾ। ਇਸ ਮੌਕੇ ਪਿੰਡ ਵਾਸੀ ਜਗਦੇਵ ਸਿੰਘ ਨੇ ਦੋਸ਼ ਲਾਉਂਦੇ ਦੱਸਿਆ ਕਿ ਬੀਤੇ ਦਿਨ ਸਰਪੰਚੀ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦਿੱਤੇ ਜਾਣੇ ਸਨ ਪਰ ਪਿੰਡ ਦੇ ਸਰਪੰਚੀ ਦੇ ਉਮੀਦਵਾਰ ਪਰਮਜੀਤ ਸਿੰਘ ਨੂੰ ਯੋਗ ਹੋਣ ਦੇ ਬਾਵਜੂਦ ਚੋਣ ਨਿਸ਼ਾਨ ਨਹੀਂ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਰਿਟਰਨਿੰਗ ਅਫ਼ਸਰ ਨੇ ਪਰਮਜੀਤ ਸਿੰਘ ਦੇ ਇਹ ਆਖ ਕੇ ਕਾਗਜ਼ ਰੱਦ ਕਰ ਦਿੱਤੇ ਕਿ ਪਰਮਜੀਤ ਸਿੰਘ ਨੇ ਆਪਣੇ ਨਾਮਜ਼ਦਗੀ ਕਾਗਜ਼ ਵਾਪਸ ਲੈ ਲਏ ਹਨ ਜਦਕਿ ਉਮੀਦਵਾਰ ਪਰਮਜੀਤ ਸਿੰਘ ਵੱਲੋਂ ਆਪਣੇ ਕਾਗ਼ਜ਼ ਵਾਪਸ ਨਹੀਂ ਲਏ ਗਏ। ਪਿੰਡ ਵੇਈਂਪੁਈਂ ਦੇ ਲੋਕਾਂ ਨੇ ਦੋਸ਼ ਲਗਾਇਆ ਕਿ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਆਪਣੇ ਸਾਲੇ ਨੂੰ ਕਥਿਤ ਧੱਕੇ ਨਾਲ ਪਿੰਡ ਦਾ ਸਰਪੰਚ ਬਣਾਇਆ ਜਾ ਰਿਹਾ ਹੈ ਤੇ ਉਨ੍ਹਾਂ ਦੇ ਉਮੀਦਵਾਰ ਪਰਮਜੀਤ ਸਿੰਘ ਦੀ ਫਾਈਲ ਧੱਕੇਸ਼ਾਹੀ ਨਾਲ ਵਾਪਸ ਕਰਵਾ ਦਿੱਤੀ ਗਈ ਹੈ। ਧਰਨਾਕਾਰੀਆਂ ਨੇ ਦੋਸ਼ ਲਗਾਇਆ ਕਿ ਪਿੰਡ ਵੇਈਂਪੂਈਂ ਵਿੱਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰ ਵੱਲੋਂ ਆਪਣੇ ਸਾਲੇ ਨੂੰ ਸਰਪੰਚ ਥਾਪਣ ਲਈ ਬਾਕੀ ਧਿਰਾਂ ਨਾਲ ਧੱਕੇਸ਼ਾਹੀ ਕਰਦੇ ਹੋਏ ਉਨ੍ਹਾਂ ਦੇ ਚੋਣ ਨਿਸ਼ਾਨ ਰੋਕ ਦਿੱਤੇ ਗਏ ਹਨ। ਪ੍ਰਦਰਸ਼ਨਕਾਰੀਆ ਨੇ ਕਿਹਾ ਕਿ ਜਿੰਨੀ ਦੇਰ ਤੱਕ ਉਨ੍ਹਾਂ ਦੇ ਸਰਪੰਚੀ ਦੇ ਉਮੀਦਵਾਰ ਨੂੰ ਚੋਣ ਨਿਸ਼ਾਨ ਜਾਰੀ ਨਹੀਂ ਕੀਤਾ ਜਾਂਦਾ ਧਰਨਾ ਜਾਰੀ ਰੇਹਗਾ। ਮੌਕੇ ’ਤੇ ਪੁੱਜੇ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਚੋਣ ਨਿਸ਼ਾਨ ਜਾਰੀ ਕਰਨ ਦਾ ਅਧਿਕਾਰ ਰਿਟਰਨਿੰਗ ਅਫ਼ਸਰ ਨੂੰ ਹੈ। ਜੇ ਉਕਤ ਧਿਰ ਨੂੰ ਕਿਸੇ ਕਿਸਮ ਦਾ ਇਤਰਾਜ਼ ਹੈ ਤਾਂ ਉਹ ਕਾਨੂੰਨੀ ਕਾਰਵਾਈ ਕਰਵਾ ਸਕਦੇ ਹਨ।

Advertisement

ਵਿਧਾਇਕ ਦੇ ਰਿਸ਼ਤੇਦਾਰ ਨੇ ਦੋਸ਼ ਨਕਾਰੇ

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਬਲਦੇਵ ਸਿੰਘ ਗੋਰਾ ਨੇ ਦੋਸ਼ਾ ਨੂੰ ਨਕਾਰਦੇ ਹੋਏ ਆਖਿਆ ਕਿ ਉਹ ਪਿੰਡ ਵੇਈਂਪੁਈਂ ਦੇ ਲੋਕਾਂ ਦੀ ਸਹਿਮਤੀ ਨਾਲ ਪਿੰਡ ਦੀ ਪੰਚਾਇਤੀ ਚੋਣ ਲੜ ਰਹੇ ਹਨ ਉਨ੍ਹਾਂ ਵੱਲੋਂ ਵਿਧਾਇਕ ਨਾਲ ਰਿਸ਼ਤੇਦਾਰੀ ਦਾ ਕੋਈ ਲਾਹਾ ਨਹੀਂ ਲਿਆ ਗਿਆ। ਕਿਸੇ ਧਿਰ ਨਾਲ ਧੱਕੇਸ਼ਾਹੀ ਨਹੀਂ ਹੋ ਰਹੀ ਪੂਰੇ ਹਲਕਾ ਖਡੂਰ ਸਾਹਿਬ ਵਿੱਚ ਨਿਰਪੱਖ ਢੰਗ ਨਾਲ ਪੰਚਾਇਤੀ ਚੋਣਾਂ ਹੋ ਰਹੀਆਂ ਹਨ,ਵਿਰੋਧੀ ਜਾਣਬੁੱਝ ਕੇ ਝੂਠੇ ਇਲਜ਼ਾਮ ਲਾ ਰਹੇ ਹਨ।

Advertisement
Advertisement