For the best experience, open
https://m.punjabitribuneonline.com
on your mobile browser.
Advertisement

ਕਮਿਊਨਿਸਟ ਪਾਰਟੀਆਂ ਦੇ ਸਾਂਝੇ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖ਼ਲ

08:04 AM May 10, 2024 IST
ਕਮਿਊਨਿਸਟ ਪਾਰਟੀਆਂ ਦੇ ਸਾਂਝੇ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖ਼ਲ
ਮਾਸਟਰ ਗੁਰਚਰਨ ਸਿੰਘ ਮਾਨ ਵੱਲੋਂ ਨਾਮਜ਼ਦਗੀ ਦਾਖ਼ਲ ਕਰਨ ਮੌਕੇ ਕਮਿਊਨਿਸਟ ਪਾਰਟੀਆਂ ਦੇ ਸਮਰਥਕ। -ਫੋਟੋ: ਜੱਸ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 9 ਮਈ
ਭਾਰਤੀ ਕਮਿਊਨਿਸਟ ਪਾਰਟੀ ਅਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਸਾਂਝੇ ਉਮੀਦਵਾਰ ਮਾਸਟਰ ਗੁਰਚਰਨ ਸਿੰਘ ਮਾਨ ਨੇ ਅੱਜ ਲੋਕ ਸਭਾ ਹਲਕਾ ਫਰੀਦਕੋਟ ਤੋਂ ਸੈਂਕੜੇ ਸਾਥੀਆਂ ਦੇ ਕਾਫਲੇ ਨਾਲ ਸਥਾਨਕ ਮਿਨੀ ਸਕੱਤਰੇਤ ਪਹੁੰਚ ਕੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸੀਪੀਆਈ ਦੇ ਸੂਬਾਈ ਆਗੂ ਕਾਮਰੇਡ ਬੰਤ ਬਰਾੜ, ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ, ਕੌਮੀ ਕੌਂਸਲ ਮੈਂਬਰ ਕਾਮਰੇਡ ਜਗਰੂਪ, ਸੀਪੀਐੱਮ ਦੇ ਸੂਬਾ ਸਕੱਤਰੇਤ ਮੈਂਬਰ ਐਡਵੋਕੇਟ ਸਵਰਨਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਅਪਾਰ ਸਿੰਘ ਸੰਧੂ ਤੋਂ ਇਲਾਵਾ ਸੀਪੀਆਈ ਜ਼ਿਲ੍ਹਾ ਫਰੀਦਕੋਟ ਦੇ ਸਕੱਤਰ ਅਸ਼ੋਕ ਕੌਸ਼ਲ ਵੀ ਹਾਜ਼ਰ ਸਨ। ਕਾਗਜ਼ ਭਰਨ ਲਈ ਰਵਾਨਾ ਹੋਣ ਤੋਂ ਪਹਿਲਾਂ ਸ਼ਹੀਦ ਕਾਮਰੇਡ ਅਮੋਲਕ ਭਵਨ ਫਰੀਦਕੋਟ ਵਿੱਚ ਪੂਰੇ ਪਾਰਲੀਮਾਨੀ ਹਲਕੇ ਤੋਂ ਪਹੁੰਚੇ ਦੋਹਾਂ ਪਾਰਟੀਆਂ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਬੰਤ ਸਿੰਘ ਬਰਾੜ ਨੇ ਕਿਹਾ ਕਿ ਨਰਿੰਦਰ ਮੋਦੀ ਨੂੰ ਆਪਣੀ ਹਾਰ ਦਿਖਾਈ ਦੇਣ ਲੱਗੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×