ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੰਵਰਪਾਲ ਗੁੱਜਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

09:06 AM Sep 12, 2024 IST
ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਹੋਏ ਹਰਿਆਣਾ ਦੇ ਖੇਤੀ ਮੰਤਰੀ ਕੰਵਰਪਾਲ ਗੁੱਜਰ।

ਦਵਿੰਦਰ ਸਿੰਘ
ਯਮੁਨਾਨਗਰ, 11 ਸਤੰਬਰ
ਹਰਿਆਣਾ ਦੇ ਖੇਤੀ ਮੰਤਰੀ ਕੰਵਰਪਾਲ ਗੁੱਜਰ ਨੇ ਅੱਜ ਰੋਡ ਸ਼ੋਅ ਕੱਢ ਕੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਉਨ੍ਹਾਂ ਨੇ ਯਮੁਨਾਨਗਰ ਜ਼ਿਲ੍ਹੇ ਦੇ ਜਗਾਧਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਤੀਜੀ ਵਾਰ ਨਾਮਜ਼ਦਗੀ ਦਾਖ਼ਲ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਯਮੁਨਾਨਗਰ ਦੇ ਛਛਰੌਲੀ, ਜਗਾਧਰੀ ਅਤੇ ਪ੍ਰਤਾਪ ਨਗਰ ਇਲਾਕਿਆਂ ਵਿੱਚ ਰੋਡ ਸ਼ੋਅ ਕੀਤਾ। ਉਪਰੰਤ ਅਨਾਜ ਮੰਡੀ ਵਿੱਚ ਮੀਟਿੰਗ ਨੂੰ ਸੰਬੋਧਨ ਕੀਤਾ। ਬਾਅਦ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਰਾਹੁਲ ਗਾਂਧੀ ਦੇ ਲੋਕਤੰਤਰ ਨੂੰ ਮਜ਼ਬੂਤ ​ਕਰਨ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਾਰਤ ਦਾ ਲੋਕਤੰਤਰ ਸਭ ਤੋਂ ਮਜ਼ਬੂਤ ​ਹੈ, ਜੇ ਰਾਹੁਲ ਗਾਂਧੀ ਨਹੀਂ ਮੰਨਦੇ ਤਾਂ ਵੱਖਰੀ ਗੱਲ ਹੈ। ਉਨ੍ਹਾਂ ਕਿਹਾ ਕਿ ਇੱਕ ਸਮੇਂ ਰਾਹੁਲ ਗਾਂਧੀ ਨੇ ਭਗਵਾਂ ਅਤਿਵਾਦ ਕਿਹਾ ਸੀ ਜਦਕਿ ਭਗਵੇਂ ਅਤਿਵਾਦ ਦਾ ਕਿਤੇ ਵੀ ਜ਼ਿਕਰ ਨਹੀਂ ਹੈ। ਗੁੱਜਰ ਨੇ ਕਿਹਾ ਕਿ ਭਾਜਪਾ ਦਾ ਮੁਕਾਬਲਾ ਕਾਂਗਰਸ ਨਾਲ ਹੈ ਪਰ ਹੁਣ ਤੱਕ ਸਿਰਫ਼ ਕਾਂਗਰਸੀ ਉਮੀਦਵਾਰ ਹੀ ਅੱਗੇ ਨਹੀਂ ਆਏ। ਉਨ੍ਹਾਂ ਕਿਹਾ ਕਿ ਅਸੀਂ ਵਿਕਾਸ ਦੇ ਮੁੱਦੇ ’ਤੇ ਚੋਣ ਲੜ ਰਹੇ ਹਾਂ। ਇਸ ਮੌਕੇ ਰਾਜਸਥਾਨ ਦੇ ਵਿਧਾਇਕ ਬਾਲਕ ਨਾਥ ਯੋਗੀ ਵੀ ਮੌਜੂਦ ਸਨ। ਕੰਵਰ ਪਾਲ ਗੁੱਜਰ ਨੇ ਕਿਹਾ ਕਿ ਉਹ ਹਰਿਆਣਾ ਏਕ ਹਰਿਆਣਵੀ ਏਕ, ਹਰਿਆਣਾ ਦੇ ਵਿਕਾਸ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਤੀਜੀ ਵਾਰ ਚੋਣ ਲੜ ਰਹੇ ਹਨ ਅਤੇ ਲੋਕਾਂ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਉਹ ਤੀਜੀ ਵਾਰ ਵਿਧਾਇਕ ਬਣਨਗੇ।

Advertisement

Advertisement