For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ

06:47 AM Aug 29, 2024 IST
ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ
ਨਾਮਜ਼ਦਗੀ ਦਾਖ਼ਲ ਕਰ ਕੇ ਬਾਹਰ ਆਉਂਦੇ ਹੋਏ ਸਤਿੰਦਰ ਪਾਲ ਸਿੰਘ ਸਿੱਧੂ ਤੇ ਸਾਥੀ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਅਗਸਤ
ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਦੀਆਂ 8 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਚੋਣ ਮੈਦਾਨ ਭਖ ਗਿਆ ਹੈ। ਅੱਜ ਨਾਮਜ਼ਦ ਕੌਂਸਲਰ ਤੇ ਪਿੰਡ ਸਾਰੰਗਪੁਰ ਤੋਂ ਸਤਿੰਦਰ ਪਾਲ ਸਿੰਘ ਸਿੱਧੂ ਨੇ ਆਪਣੇ ਸਾਥੀਆਂ ਸਣੇ ਸੈਕਟਰ-22 ਵਿੱਚ ਸਥਿਤ ਸਟੇਟ ਕੋਆਪਰੇਟਿਵ ਬੈਂਕ ਵਿੱਚ ਪਹੁੰਚ ਕੇ ਡਾਇਰੈਕਟਰ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਸ੍ਰੀ ਸਿੱਧੂ ਨੇ ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਦੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਦੱਸਣਯੋਗ ਹੈ ਕਿ ਸਤਿੰਦਰ ਪਾਲ ਸਿੰਘ ਸਿੱਧੂ ਦੇ ਪਿਤਾ ਮਰਹੂਮ ਗੁਰਨਾਮ ਸਿੰਘ ਪਹਿਲਾਂ ਪਿੰਡ ਸਾਰੰਗਪੁਰ ਦੇ ਸਰਪੰਚ ਅਤੇ ਦਿ ਮਨੀਮਾਜਰਾ ਕੋਆਪਰੇਟਿਵ ਮਾਰਕੀਟਿੰਗ ਕਮ ਪ੍ਰਾਸੈਸਿੰਗ ਸੁਸਾਇਟੀ ਦੇ ਵਾਈਸ ਚੇਅਰਮੈਨ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਦੇ ਮੈਂਬਰ ਮੌਜੂਦ ਰਹੇ।

Advertisement
Advertisement
Author Image

Advertisement