ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ
07:50 AM Dec 30, 2024 IST
ਪੱਤਰ ਪ੍ਰੇਰਕ
ਪੰਚਕੂਲਾ, 29 ਦਸੰਬਰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਚੋਣ ਰਿਟਰਨਿੰਗ ਅਫਸਰ ਅਤੇ ਐੱਸਡੀਐਮ ਕਾਲਕਾ ਰਾਜੇਸ਼ ਪੁਨੀਆ ਨੇ ਦੱਸਿਆ ਕਿ ਵਾਰਡ ਨੰ. 1 ਕਾਲਕਾ ਲਈ ਅੱਠ ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚ ਉਜਾਗਰ ਸਿੰਘ , ਹਰਪ੍ਰੀਤ ਸਿੰਘ, ਗੁਰਮੀਤ ਸਿੰਘ, ਗੁਰਦੇਵ ਸਿੰਘ, ਸੁਜਿੰਦਰ ਸਿੰਘ, ਸ਼ਿੰਗਾਰਾ ਸਿੰਘ , ਰਣਜੀਤ ਕੌਰ, ਹਰਮੇਸ਼ ਸਿੰਘ ਸ਼ਾਮਲ ਹਨ। ਅਰਜ਼ੀਆਂ ਦੀ ਛਾਂਟੀ 30 ਦਸੰਬਰ ਨੂੰ ਕੀਤੀ ਜਾਵੇਗੀ। ਬਿਨੈਕਾਰ 2 ਜਨਵਰੀ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਫਾਰਮ ਵਾਪਸ ਲੈ ਸਕਦੇ ਹਨ। ਮਗਰੋਂ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ 19 ਜਨਵਰੀ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ, ਮਗਰੋਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
Advertisement
Advertisement