For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ

08:54 AM May 07, 2024 IST
ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ
Advertisement

ਹਤਿੰਦਰ ਮਹਿਤਾ
ਜਲੰਧਰ, 6 ਮਈ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਜਲੰਧਰ ਲੋਕ ਸਭਾ ਚੋਣ ਹਲਕੇ ਲਈ ਕੱਲ 7 ਮਈ ਤੋਂ ਸ਼ੁਰੂ ਹੋਣ ਜਾ ਰਹੀ ਨਾਮਜ਼ਦਗੀ ਪ੍ਰਕਿਰਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਚੁੱਕੇ ਹਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗਜ਼ਟ ਨੋਟੀਫਿਕੇਸ਼ਨ ਕੱਲ 7 ਮਈ ਨੂੰ ਜਾਰੀ ਹੋ ਜਾਵੇਗਾ, ਜਿਸ ਤੋਂ ਬਾਅਦ 14 ਮਈ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਾਗਜ਼ਾਂ ਦੀ ਪੜਤਾਲ 15 ਮਈ ਨੂੰ ਹੋਵੇਗੀ ਜਦਕਿ ਕਾਗਜ਼ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਨੋਟਿਸ ਦੀ ਮਿਤੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ ਤੱਕ (11 ਤੇ 12 ਮਈ ਨੂੰ ਛੁੱਟੀ ਵਾਲੇ ਦਿਨ ਛੱਡ ਕੇ) ਡੀ.ਸੀ. ਕੋਰਟ ਰੂਮ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ।
ਅੰਮ੍ਰਿਤਸਰ(ਟ੍ਰਿਬਿਉੂਨ ਨਿਉੂਜ਼ ਸਰਵਿਸ): ਅੰਮ੍ਰਿਤਸਰ ਲੋਕ ਸਭਾ ਹਲਕੇ ਦੀਆਂ ਚੋਣਾਂ ਸਬੰਧੀ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੇ ਸੁਰਖਿਆ ਪ੍ਰਬੰਧਾ ਦਾ ਜਾਇਜ਼ਾ ਲਿਆ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਹ ਨਾਮਜ਼ਦਗੀ ਪੱਤਰ ਡਿਪਟੀ ਕਮਿਸ਼ਨਰ ਦਫਤਰ ਦੇ ਕਮਰਾ ਨੰਬਰ 103 ’ਚ ਸਵੇਰੇ 11 ਤੋਂ ਸ਼ਾਮ 3 ਵਜੇ ਤੱਕ ਜਮ੍ਹਾਂ ਕਰਵਾਏ ਜਾ ਸਕਣਗੇ। ਕੋਈ ਵੀ ਉਮੀਦਵਾਰ ਕਾਗਜ਼ ਦਾਖਲ ਕਰਵਾਉਣ ਮੌਕੇ ਆਪਣੇ ਸਮੇਤ 5 ਵਿਅਕਤੀ ਤੋਂ ਵੱਧ ਨੂੰ ਨਾਲ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ ਦੇ ਦਫਤਰ ਦੇ 100 ਮੀਟਰ ਘੇਰੇ ਦੇ ਅੰਦਰ ਨਹੀਂ ਆ ਸਕੇਗਾ

Advertisement

Advertisement
Author Image

joginder kumar

View all posts

Advertisement
Advertisement
×