ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

10:20 AM May 05, 2024 IST
ਨਵੀਂ ਦਿੱਲੀ ’ਚ ਰੈਲੀ ਦੌਰਾਨ ‘ਆਪ’ ਦੇ ਉਮੀਦਵਾਰ ਕੁਲਦੀਪ ਕੁਮਾਰ ਦੇ ਨਾਲ ਆਤਿਸ਼ੀ ਤੇ ਦਿਲੀਪ ਪਾਂਡੇ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 4 ਮਈ
ਆਮ ਆਦਮੀ ਪਾਰਟੀ ਦੇ ਤਿੰਨ ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਗਏ। ਪੂਰਬੀ ਦਿੱਲੀ ਲੋਕ ਸਭਾ ਦੀ ਜਨਰਲ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ, ਪੱਛਮੀ ਦਿੱਲੀ ਤੋਂ ਮਹਾਬਲ ਮਿਸ਼ਰਾ ਤੇ ਕੇਂਦਰੀ ਦਿੱਲੀ ਤੋਂ ਸੋਮਨਾਥ ਭਾਰਤੀ ਨੇ ਕਾਗਜ਼ ਦਾਖਲ ਕੀਤੇ ਹਨ। ਇਸ ਮੌਕੇ ਦਿੱਲੀ ਵਿੱਚ ਤਿੰਨੇ ਉਮੀਦਵਾਰਾਂ ਵੱਲੋਂ ਰੋਡ ਸ਼ੋਅ ਕੱਢੇ ਗਏ। ਇਨ੍ਹਾਂ ਉਮੀਦਵਾਰਾ ਦੇ ਕਾਗਜ਼ ਦਾਖਲ ਕਰਨ ਸਮੇਂ ‘ਆਪ’ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੈ ਸਿੰਘ, ਕੈਬਨਿਟ ਮੰਤਰੀ ਆਤਿਸ਼ੀ ਤੇ ਵਿਧਾਇਕ ਦਲੀਪ ਪਾਂਡੇ, ਜਰਨੈਲ ਸਿੰਘ, ਗੋਪਾਲ ਰਾਏ, ਕੈਲਾਸ਼ ਗਹਿਲੋਤ ਸਣੇ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਕੁਲਦੀਪ ਕੁਮਾਰ ਨੇ ਆਪਣੇ ਮਾਤਾ-ਪਿਤਾ ਤੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਦਾ ਆਸ਼ੀਰਵਾਦ ਲਿਆ। ਇਸ ਮੌਕੇ ਸੰਜੈ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੂਰਬੀ ਦਿੱਲੀ ਲੋਕ ਸਭਾ ਦੀ ਜਨਰਲ ਸੀਟ ਤੋਂ ਦਲਿਤ ਭਾਈਚਾਰੇ ਤੋਂ ਆਏ ਕੁਲਦੀਪ ਕੁਮਾਰ ਨੂੰ ਚੋਣ ਲੜਾ ਕੇ ਲੋਕਤੰਤਰ ਵਿੱਚ ਵੱਡੀ ਮਿਸਾਲ ਕਾਇਮ ਕੀਤੀ ਹੈ। ਇਸ ਦੇ ਨਾਲ ਹੀ ਕੁਲਦੀਪ ਕੁਮਾਰ ਨੇ ਕਿਹਾ ਕਿ ਇਸ ਤਾਨਾਸ਼ਾਹੀ ਸਰਕਾਰ ਨੂੰ ਹਰਾ ਕੇ ਸਾਨੂੰ ਸਾਰਿਆਂ ਨੂੰ ਬਾਬਾ ਸਾਹਿਬ ਦੇ ਸੁਪਨਿਆਂ ਦਾ ਭਾਰਤ ਬਣਾਉਣਾ ਚਾਹੀਦਾ ਹੈ। ਪੂਰਬੀ ਦਿੱਲੀ ਦੇ ਲੋਕ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਗ੍ਰਿਫਤਾਰੀ ਦਾ ਜਵਾਬ ਆਪਣੀਆਂ ਵੋਟਾਂ ਨਾਲ ਦੇਣਗੇ। ਮਹਾਬਲ ਮਿਸ਼ਰਾ ਦੀ ਨਾਮਜ਼ਦਗੀ ਦਾਖਲ ਕਰਨ ਸਮੇਂ ‘ਇੰਡੀਆ’ ਗੱਠਜੋੜ ਦੀ ਪਾਰਟੀ ਕਾਂਗਰਸ ਦੇ ਵਰਕਰਾਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

Advertisement

Advertisement
Advertisement