For the best experience, open
https://m.punjabitribuneonline.com
on your mobile browser.
Advertisement

ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦਾਖਲ

09:41 AM May 02, 2024 IST
ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦਾਖਲ
ਨਵੀਂ ਦਿੱਲੀ ਦੇ ਯਮੁਨਾ ਵਿਹਾਰ ਵਿੱਚ ਨਾਮਜ਼ਦਗੀ ਭਰਨ ਤੋਂ ਪਹਿਲਾਂ ਰੋਡ ਸ਼ੋਅ ਦੌਰਾਨ ਉੱਤਰ ਪੂਰਬੀ ਦਿੱਲੀ ਹਲਕੇ ਤੋਂ ਭਾਜਪਾ ਉਮੀਦਵਾਰ ਮਨੋਜ ਤਿਵਾੜੀ। -ਫੋਟੋ: ਮਾਨਸ ਰੰਜਨ ਭੂਈ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 1 ਮਈ
ਦਿੱਲੀ ਦੀਆਂ ਸੱਤ ਲੋਕ ਸਭਾ ਸੀਟਾਂ ਲਈ ਮੁੱਖ ਸਿਆਸੀ ਧਿਰਾਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਮਗਰੋਂ ਹੁਣ ਉਮੀਦਵਾਰਾਂ ਵੱਲੋਂ ਦਿੱਲੀ ਦੇ ਚੋਣ ਅਧਿਕਾਰੀ ਕੋਲ ਆਪਣੇ ਕਾਗਜ਼ ਦਾਖ਼ਲ ਕੀਤੇ ਜਾ ਰਹੇ ਹਨ। ਅੱਜ ਭਾਜਪਾ ਦੇ ਦੋ ਉਮੀਦਵਾਰਾਂ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਉੱਤਰ ਪੂਰਬੀ ਦਿੱਲੀ ਤੋਂ ਅਤੇ ਪੂਰਬੀ ਦਿੱਲੀ ਤੋਂ ਹਰਸ਼ ਮਲਹੋਤਰਾ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਦੋਵੇਂ ਉਮੀਦਵਾਰ ਵੱਡੀ ਰੈਲੀ ਦੇ ਰੂਪ ’ਚ ਵਰਕਰਾਂ ਨਾਲ ਆਪਣੇ ਪਰਚੇ ਭਰਨ ਗਏ। ਮਨੋਜ ਤਿਵਾੜੀ ਨੇ ਭਾਜਪਾ ਲਈ ਤੀਜੀ ਵਾਰ ਉੱਤਰ ਪੂਰਬੀ ਦਿੱਲੀ ਤੋਂ ਪਰਚਾ ਭਰਿਆ ਹੈ। ਉਨ੍ਹਾਂ ਦੇ ਕਾਗਜ਼ ਦਾਖ਼ਲ ਕਰਨ ਸਮੇਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਸ਼ਮੂਲੀਅਤ ਕੀਤੀ ਤੇ ‘ਇੰਡੀਆ’ ਗੱਠਜੋੜ ਨੂੰ ਨਿਸ਼ਾਨੇ ’ਤੇ ਲਿਆ। ਹਰਸ਼ ਮਲੋਹਤਰਾ ਨੂੰ ਪੰਜਾਬੀ ਉਮੀਦਵਾਰ ਦੇ ਕੋਟੇ ਵਿੱਚੋਂ ਟਿਕਟ ਦਿੱਤੀ ਗਈ ਹੈ। ਉਨ੍ਹਾਂ ਦੇ ਜਲਸੇ ਵਿੱਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਭਾਜਪਾ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ, ਅਲਕਾ ਗੁੱਜਰ ਤੇ ਹੋਰ ਆਗੂ ਸ਼ਾਮਲ ਹੋਏ।
ਫਰੀਦਾਬਾਦ (ਪੱਤਰ ਪ੍ਰੇਰਕ): ਫਰੀਦਾਬਾਦ ਲੋਕ ਸਭਾ ਹਲਕੇ ਲਈ ਚਾਰ ਉਮੀਦਵਾਰਾਂ ਨੇ ਅੱਜ ਜ਼ਿਲ੍ਹਾ ਚੋਣ ਅਧਿਕਾਰੀ ਵਿਕਰਮ ਸਿੰਘ ਦੇ ਸਾਹਮਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਦੀ ਪ੍ਰਕਿਰਿਆ ਜਾਰੀ ਹੋਣ ਤੋਂ ਬਾਅਦ ਆਜ਼ਾਦ ਉਮੀਦਵਾਰ ਵਜੋਂ ਸਵਾਮੀ ਰਾਜਿੰਦਰ ਦੇਵ, ਜਜਪਾ ਦੇ ਨਲਿਨ ਹੁੱਡਾ ਅਤੇ ਕਵਰਿੰਗ ਉਮੀਦਵਾਰ ਵਜੋਂ ਤਾਨਿਆ ਹੁੱਡਾ ਨੇ ਬੁੱਧਵਾਰ ਨੂੰ ਜ਼ਿਲ੍ਹਾ ਚੋਣ ਅਫ਼ਸਰ ਵਿਕਰਮ ਸਿੰਘ ਅੱਗੇ ਆਪਣੇ ਨਾਮਜ਼ਦਗੀ ਫਾਰਮ ਦਾਖ਼ਲ ਕੀਤੇ। ਜਦੋਂਕਿ ਸੱਤਿਆਦੇਵ ਯਾਦਵ ਨੇ ਬੁਲੰਦ ਭਾਰਤੀ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×