ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ
10:03 AM Sep 05, 2024 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 4 ਸਤੰਬਰ
ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਮੀਦਵਾਰ 5 ਸਤੰਬਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦਾ ਹੈ। ਸਾਰੀਆਂ ਸਿਆਸੀ ਪਾਰਟੀਆਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਕਰਨੀ ਹੋਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਹੈ ਕਿ ਵਿਧਾਨ ਸਭਾ ਦੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ 40 ਲੱਖ ਰੁਪਏ ਖਰਚ ਕਰਨ ਦੀ ਹੱਦ ਤੈਅ ਕੀਤੀ ਹੈ। ਇਸ ਦੇ ਨਾਲ ਹੀ ਉਮੀਦਵਾਰਾਂ ਨੂੰ ਖਰਚੇ ਦਾ ਹਿਸਾਬ ਰੱਖਣਾ ਹੋਵੇਗਾ। ਚੋਣ ਖਰਚਿਆਂ ਲਈ ਨਾਮਜ਼ਦਗੀ ਤੋਂ ਪਹਿਲਾਂ ਇੱਕ ਵੱਖਰਾ ਬੈਂਕ ਖਾਤਾ ਵੀ ਖੁਲਵਾਉਣਾ ਹੋਵੇਗਾ।
Advertisement
Advertisement