ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ

11:32 AM Sep 11, 2024 IST

ਰਤਨ ਸਿੰਘ ਢਿੱਲੋਂ
ਅੰਬਾਲਾ, 10 ਸਤੰਬਰ
ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਅੰਬਾਲਾ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਉਮੀਦਵਾਰ ਪਾਰੂਲ ਨਾਗਪਾਲ, ਆਜ਼ਾਦ ਉਮੀਦਵਾਰ ਭੁਪਿੰਦਰ ਅਤੇ ਭਾਜਪਾ ਤੋਂ ਕਵਰਿੰਗ ਉਮੀਦਵਾਰ ਦੇ ਤੌਰ ਤੇ ਨੀਲੂ ਗੋਇਲ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ। ਅੰਬਾਲਾ ਛਾਉਣੀ ਅਤੇ ਮੁਲਾਣਾ (ਰਾਖਵਾਂ) ਵਿਧਾਨ ਸਭਾ ਹਲਕੇ ਤੋਂ ਅੱਜ ਕਿਸੇ ਉਮੀਦਵਾਰ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ ਨਹੀਂ ਕੀਤੇ ਗਏ। ਨਰਾਇਣਗੜ੍ਹ ਹਲਕੇ ਤੋਂ ਬਸਪਾ ਦੇ ਉਮੀਦਵਾਰ ਹਰਬਿਲਾਸ ਸਿੰਘ ਪਿੰਡ ਰੱਜੂਮਾਜਰਾ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ।

Advertisement

ਕਾਲਕਾ ਵਿਧਾਨ ਸਭਾ ਚੋਣਾਂ ਲਈ ਆਜ਼ਾਦ ਉਮੀਦਵਾਰ ਨੇ ਕਾਗਜ਼ ਭਰੇ

ਪੰਚਕੂਲਾ (ਪੀਪੀ ਵਰਮਾ): ਵਿਧਾਨ ਸਭਾ ਦੇ ਚੋਣਾਂ ਤਹਿਤ ਕਾਲਕਾ ਵਿਧਾਨ ਸਭਾ ਵਿੱਚ ਇੱਕ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਡਾ. ਯਸ਼ ਗਰਗ ਨੇ ਦੱਸਿਆ ਕਿ ਪਿੰਡ ਸੁਖੋਮਾਜਰੀ ਦੇ ਵਸਨੀਕ 39 ਸਾਲਾ ਗੋਪਾਲ ਨੇ ਕਾਲਕਾ ਵਿਧਾਨ ਸਭਾ ਵਿੱਚ ਐੱਸਡੀਐੱਮ ਅਤੇ ਰਿਟਰਨਿੰਗ ਅਫ਼ਸਰ ਕਾਲਕਾ ਰਾਜੇਸ਼ ਪੁਨੀਆ ਦੇ ਸਾਹਮਣੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ। ਉਨ੍ਹਾਂ ਕਿਹਾ ਕਿ ਚੋਣ ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਸੀ। ਨਾਮਜ਼ਦਗੀ ਫਾਰਮ 12 ਸਤੰਬਰ ਤੱਕ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਛਾਂਟੀ 13 ਸਤੰਬਰ ਨੂੰ ਹੋਵੇਗੀ ਅਤੇ 16 ਸਤੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਜ਼ਿਲ੍ਹੇ ਦੀ 01-ਕਾਲਕਾ ਵਿਧਾਨ ਸਭਾ ਲਈ, ਐਸਡੀਐਮ ਦਫ਼ਤਰ, ਕਾਲਕਾ ਵਿਖੇ ਅਤੇ 02 ਪੰਚਕੂਲਾ ਵਿਧਾਨ ਸਭਾ ਲਈ, ਐੱਸਡੀਐੱਮ ਅਦਾਲਤ, ਮਿਨੀ ਸਕੱਤਰੇਤ, ਪੰਚਕੂਲਾ ਵਿੱਚ ਅਰਜ਼ੀ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਦੋਵਾਂ ਵਿਧਾਨ ਸਭਾਵਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।

Advertisement
Advertisement