For the best experience, open
https://m.punjabitribuneonline.com
on your mobile browser.
Advertisement

ਨਾਮਜ਼ਦਗੀਆਂ: ਪਹਿਲੇ ਦਿਨ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਪੱਤਰ

09:47 AM May 08, 2024 IST
ਨਾਮਜ਼ਦਗੀਆਂ  ਪਹਿਲੇ ਦਿਨ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਪੱਤਰ
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਮਈ
ਲੋਕ ਸਭਾ ਦੀਆਂ ਪਹਿਲੀ ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਲੋਕ ਸਭਾ ਹਲਕਾ ਪਟਿਆਲਾ ਲਈ ਨਾਮਜ਼ਦਗੀਆਂ ਦੇ ਪਹਿਲੇ ਦਿਨ ਰਿਟਰਨਿੰਗ ਅਫ਼ਸਰ ਕੋਲ ਅੱਜ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਭਾਰਤੀ ਜਵਾਨ ਕਿਸਾਨ ਪਾਰਟੀ ਦੇ ਉਮੀਦਵਾਰ ਦੇਵਿੰਦਰ ਰਾਜਪੂਤ ਸਮੇਤ ਆਜ਼ਾਦ ਉਮੀਦਵਾਰਾਂ ਡਿੰਪਲ ਅਤੇ ਜਗਦੀਸ਼ ਕੁਮਾਰ ਦੇ ਨਾਮ ਸ਼ਾਮਲ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਤ ਪਰੇ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਚੋਣ ਕਮਿਸ਼ਨ ਦੀ ਐਂਡਰਾਇਡ ਅਤੇ ਆਈ.ਓ.ਐੱਸ. ਆਧਾਰਿਤ ਮੋਬਾਈਲ ਫੋਨ ਐਪ ‘ਨੋਅ ਯੁਅਰ ਕੈਂਡੀਡੇਟ’ (ਕੇ.ਵਾਈ.ਸੀ.) ਆਪਣੇ ਮੋਬਾਈਲ ਫੋਨਾਂ ਵਿੱਚ ਡਾਊਨਲੋਡ ਕਰ ਕੇ ਵੀ ਦੇਖੇ ਜਾ ਸਕਦੇ ਹਨ। ਉਮੀਦਵਾਰਾਂ ਵੱਲੋਂ ਜਮ੍ਹਾਂ ਕਰਵਾਏ ਗਏ ਐਫੀਡੇਵਿਟ ਮੁੱਖ ਚੋਣ ਅਫ਼ਸਰ ਪੰਜਾਬ ਦੀ ਵੈੱਬਸਾਈਟ ‘ਸੀਈਓ ਪੰਜਾਬ ਡਾਟ ਜੀਓਵੀ ਡਾਟ ਇਨ’ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਵੈਬਸਾਇਟ ‘ਪਟਿਆਲਾ ਡਾਟ ਐਨ.ਆਈ.ਸੀ. ਡਾਟ ਇਨ’ ਉਪਰ ਵੀ ਅਪਲੋਡ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਨਾਮਜ਼ਦਗੀ ਪੱਤਰ 14 ਮਈ ਤੱਕ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਤੋਂ ਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ।

Advertisement

ਸੰਗਰੂਰ ’ਚ ਪਹਿਲੇ ਦਿਨ ਇੱਕ ਉਮੀਦਵਾਰ ਨੇ ਨਾਮਜ਼ਦਗੀ ਭਰੀ

ਸੰਗਰੂਰ ਨਿਜੀ (ਪੱਤਰ ਪ੍ਰੇਰਕ): ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਅੱਜ ਤੋਂ ਲੋਕ ਸਭਾ ਹਲਕਾ ਸੰਗਰੂਰ ਵਿੱਚ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਦੀ ਤਰਫੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਇਹ ਪ੍ਰਕਿਰਿਆ 14 ਮਈ ਤੱਕ ਜਾਰੀ ਰਹੇਗੀ। ਅੱਜ ਪਹਿਲੇ ਦਿਨ ਪੰਜਾਬ ਨੈਸ਼ਨਲ ਪਾਰਟੀ ਦੇ ਉਮੀਦਵਾਰ ਕ੍ਰਿਸ਼ਨ ਦੇਵ ਨੇ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਕਾਗਜ਼ ਦਾਖਲ ਕਰਵਾਏ। ਰਿਟਰਨਿੰਗ ਅਫ਼ਸਰ ਸ਼੍ਰੀ ਜੋਰਵਾਲ ਨੇ ਦੱਸਿਆ ਕਿ 15 ਮਈ ਨੂੰ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਸੁਨਾਮ ਵਿੱਚ ਪਹਿਲੀ ਚੋਣ ਰਿਹਰਸਲ ਕਰਵਾਈ

ਸੁਨਾਮ ਊਧਮ ਸਿੰਘ ਵਾਲਾ (ਨਿੱਜੀ ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ 101-ਸੁਨਾਮ ਵਿਖੇ ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਪਹਿਲੀ ਚੋਣ ਰਿਹਰਸਲ ਮਹਾਰਾਜਾ ਪੈਲੇਸ ਸੁਨਾਮ ਵਿੱਚ ਸਹਾਇਕ ਰਿਟਰਨਿੰਗ ਅਫ਼ਸਰ ਪ੍ਰਮੋਦ ਸਿੰਗਲਾ ਦੀ ਨਿਗਰਾਨੀ ਹੇਠ ਹੋਈ। ਇਸ ਰਿਹਰਸਲ ਵਿੱਚ ਵੱਖੋ-ਵੱਖਰੇ ਵਿਭਾਗਾਂ ਦਾ ਚੋਣ ਅਮਲਾ ਹਾਜ਼ਰ ਹੋਇਆ ਜਿਨ੍ਹਾਂ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਸੁਨਾਮ ਅਤੇ ਮਾਸਟਰ ਟਰੇਨਰਾਂ ਨੇ ਚੋਣਾਂ ਸਬੰਧੀ ਸ਼ੁਰੂ ਤੋਂ ਲੈ ਕੇ ਅਖੀਰ ਤੱਕ ਹੋਣ ਵਾਲੀ ਚੋਣ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ।

Advertisement
Author Image

joginder kumar

View all posts

Advertisement
Advertisement
×