ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਵਿੱਚ 20 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਮਨਜ਼ੂਰ, ਸੱਤ ਰੱਦ

06:07 AM May 16, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਮਈ
ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਵਿੱਚੋਂ 20 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਜਾਣ ’ਤੇ ਮਨਜ਼ੂਰ ਕਰ ਲਏ ਗਏ ਜਦ ਕਿ ਚੋਣ ਕਮਿਸ਼ਨ ਨੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਸੱਤ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਹਨ।
ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ 7 ਮਈ ਤੋਂ 14 ਮਈ ਤੱਕ ਕੁੱਲ 27 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਹੁਣ 17 ਮਈ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਸ ਤੋਂ ਬਾਅਦ ਚੋਣ ਮੈਦਾਨ ਵਿੱਚ ਕਿੰਨੇ ਉਮੀਦਵਾਰ ਬਾਕੀ ਹਨ, ਉਸ ਬਾਰੇ ਸਥਿਤੀ ਸਪੱਸ਼ਟ ਹੋ ਜਾਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕਾਂਗਰਸ ਦੇ ਮਨੀਸ਼ ਤਿਵਾੜੀ, ਬਸਪਾ ਦੀ ਡਾ. ਰਿਤੂ ਸਿੰਘ, ਭਾਜਪਾ ਦੇ ਸੰਜੇ ਟੰਡਨ, ਅਖਿਲ ਭਾਰਤੀ ਪਰਿਵਾਰ ਪਾਰਟੀ ਦੇ ਦੀਪਾਂਸ਼ੂ ਸ਼ਰਮਾ, ਸੁਪਰ ਪਾਵਰ ਇੰਡੀਆ ਪਾਰਟੀ ਦੇ ਰਾਜ ਪ੍ਰਿੰਸ ਸਿੰਘ, ਸੈਨਿਕ ਸਮਾਜ ਪਾਰਟੀ ਦੇ ਰਾਜਿੰਦਰ ਕੌਰ, ਹਰਿਆਣਾ ਜਨ ਸੈਨਾ ਪਾਰਟੀ ਦੇ ਸੁਨੀਲ ਥਮਨ ਦੀਆਂ ਨਾਮਜ਼ਦਗੀਆਂ ਮਨਜ਼ੂਰ ਹੋਈਆਂ ਹਨ। ਆਜ਼ਾਦ ਉਮੀਦਵਾਰ ਵਜੋਂ ਕਿਸ਼ੋਰ ਕੁਮਾਰ, ਕੁਲਦੀਪ ਰਾਏ, ਪੁਸ਼ਪਿੰਦਰ ਸਿੰਘ, ਪ੍ਰਤਾਪ ਸਿੰਘ ਰਾਣਾ, ਪਿਆਰ ਚੰਦ, ਬਲਜੀਤ ਸਿੰਘ, ਰਣਪ੍ਰੀਤ ਸਿੰਘ ਆਦਿ ਦੇ ਨਾਮਜ਼ਦਗੀ ਪੱਤਰ ਵੀ ਸਹੀ ਪਾਏ ਗਏ।

Advertisement

Advertisement