ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

37 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ

06:22 AM Oct 07, 2024 IST

ਪੱਤਰ ਪ੍ਰੇਰਕ
ਮੋਰਿੰਡਾ, 6 ਅਕਤੂਬਰ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਮਗਰੋਂ 37 ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਐੱਸਡੀਐੱਮ ਮੋਰਿੰਡਾ ਸੁਖਪਾਲ ਸਿੰਘ ਦੇ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਰਿੰਡਾ ਬਲਾਕ ਦੀਆਂ 63 ਪੰਚਾਇਤਾਂ ਦੀਆਂ ਚੋਣਾਂ ਲਈ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਲਈ 836 ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ ਗਏ ਸਨ। ਇਨ੍ਹਾਂ ਵਿੱਚੋਂ ਸਰਪੰਚ ਦੀ ਚੋਣ ਲਈ 231 ਤੇ ਪੰਚੀ ਲਈ 605 ਪੇਪਰ ਪ੍ਰਾਪਤ ਹੋਏ। ਇਨ੍ਹਾਂ ਦੀ ਅੱਜ ਪੜਤਾਲ ਉਪਰੰਤ 13 ਸਰਪੰਚਾਂ ਅਤੇ 24 ਪੰਚਾਂ ਦੇ ਨਾਮਜ਼ਦਗੀ ਪੇਪਰ ਸਹੀ ਨਾ ਹੋਣ ਕਾਰਨ ਅਧਿਕਾਰੀਆਂ ਵੱਲੋਂ ਰੱਦ ਕਰ ਦਿੱਤੇ ਗਏ ਹਨ। ਐੱਸਡੀਐੱਮ ਸੁਖਪਾਲ ਸਿੰਘ ਨੇ ਦੱਸਿਆ ਕਿ ਇਹ ਨਾਮਜ਼ਦਗੀ ਪੇਪਰ ਰੱਦ ਹੋਣ ਉਪਰੰਤ 218 ਸਰਪੰਚ ਅਤੇ 581 ਪੰਚਾਂ ਦੇ ਨਾਮਜ਼ਦਗੀ ਪੇਪਰ ਸਹੀ ਪਾਏ ਗਏ ਹਨ।

Advertisement

Advertisement