For the best experience, open
https://m.punjabitribuneonline.com
on your mobile browser.
Advertisement

ਮੀਸਾ ਭਾਰਤੀ, ਅਨੁਰਾਗ ਠਾਕੁਰ ਤੇ ਵਿਨੋਦ ਸੁਲਤਾਨਪੁਰੀ ਵੱਲੋਂ ਨਾਮਜ਼ਦਗੀਆਂ ਦਾਖਲ

07:09 AM May 14, 2024 IST
ਮੀਸਾ ਭਾਰਤੀ  ਅਨੁਰਾਗ ਠਾਕੁਰ ਤੇ ਵਿਨੋਦ ਸੁਲਤਾਨਪੁਰੀ ਵੱਲੋਂ ਨਾਮਜ਼ਦਗੀਆਂ ਦਾਖਲ
Advertisement

ਪਟਨਾ/ਸ਼ਿਮਲਾ: ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਵੱਡੀ ਧੀ ਮੀਸਾ ਭਾਰਤੀ, ਭਾਜਪਾ ਉਮੀਦਵਾਰ ਅਨੁਰਾਗ ਠਾਕੁਰ ਤੇ ਕਾਂਗਰਸ ਦੇ ਉਮੀਦਵਾਰ ਵਿਨੋਦ ਸੁਲਤਾਨਪੁਰੀ ਨੇ ਅੱਜ ਆਪੋ-ਆਪਣੇ ਲੋਕ ਸਭਾ ਹਲਕਿਆਂ ਤੋਂ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਰਜੇਡੀ ਉਮੀਦਵਾਰ ਮੀਸਾ ਭਾਰਤੀ ਨੇ ਅੱਜ ਬਿਹਾਰ ਦੇ ਪਾਟਲੀਪੁੱਤਰ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਇਸ ਮੌਕੇ ਭਾਰਤੀ ਨਾਲ ਉਨ੍ਹਾਂ ਦੇ ਪਿਤਾ ਲਾਲੂ ਪ੍ਰਸਾਦ ਯਾਦਵ ਤੋਂ ਇਲਾਵਾ ਉਨ੍ਹਾਂ ਦੀ ਮਾਂ ਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ। ਇਸੇ ਤਰ੍ਹਾਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਮੀਰਪੁਰ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੇ ਸੀਨੀਅਰ ਆਗੂ ਤੇ ਉਨ੍ਹਾਂ ਦੇ ਭਰਾ ਅਰੁਣ ਧੂਮਲ ਵੀ ਹਾਜ਼ਰ ਸਨ। ਦੂਜੇ ਕਾਂਗਰਸ ਉਮੀਦਵਾਰ ਵਿਨੋਦ ਸੁਲਤਾਨਪੁਰੀ ਨੇ ਸ਼ਿਮਲਾ (ਅਨੁਸੂਚਿਤ ਜਾਤੀ ਲਈ ਰਾਖਵਾਂ) ਲੋਕ ਸਭਾ ਹਲਕੇ ਲਈ ਆਪਣੀ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਉਨ੍ਹਾਂ ਨਾਲ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਪਾਰਟੀ ਦੀ ਸੂਬਾਈ ਇਕਾਈ ਦੇ ਮੁਖੀ ਪ੍ਰਤਿਭਾ ਸਿੰਘ ਤੇ ਕੈਬਨਿਟ ਮੰਤਰੀ ਹਰਸ਼ਵਰਧਨ ਚੌਹਾਨ ਸਮੇਤ ਹੋਰ ਕਈ ਲੋਕ ਹਾਜ਼ਰ ਸਨ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×