ਚੰਡੀਗੜ੍ਹ ਭਾਜਪਾ ਪ੍ਰਧਾਨ ਦੀ ਚੋਣ ਲਈ ਅੱਜ ਭਰੀਆਂ ਜਾਣਗੀਆਂ ਨਾਮਜ਼ਦਗੀਆਂ
05:59 AM Jan 15, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜਨਵਰੀ
ਚੰਡੀਗੜ੍ਹ ਭਾਜਪਾ ਵੱਲੋਂ ਪ੍ਰਧਾਨ ਦੀ ਚੋਣ ਲਈ 15 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ। ਇਸ ਦੌਰਾਨ ਪ੍ਰਧਾਨਗੀ ਦੀ ਚੋਣ ਲੜਨ ਦੇ ਚਾਹਵਾਨ ਆਗੂ ਪੱਤਰ ਦਾਖ਼ਲ ਕਰ ਸਕਦੇ ਹਨ। ਇਸ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਡਾ. ਧਰਿੰਦਰ ਤਾਇਲ ਨੇ ਕਿਹਾ ਕਿ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਤੇ ਰਾਸ਼ਟਰੀ ਪਰਿਸ਼ਦ ਦੇ ਮੈਂਬਰਾਂ ਦੀ ਚੋਣ ਲਈ 15 ਜਨਵਰੀ ਨੂੰ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ। ਦੁਪਹਿਰੇ 2 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਦੀ ਚੋਣ ਲਈ ਜੰਮੂ ਕਸ਼ਮੀਰ ਦੇ ਵਿਧਾਇਕ ਤੇ ਭਾਜਪਾ ਦੇ ਕੌਮੀ ਸਕੱਤਰ ਡਾ. ਨਰਿੰਦਰ ਸਿੰਘ ਰੈਣਾ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਹੈ।
Advertisement
Advertisement