ਅਦਾਲਤ ਵਿੱਚ ਪੇਸ਼ ਨਾ ਹੋਣ ’ਤੇ ਵਿਧਾਇਕ ਅੰਗੁਰਾਲ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ
07:16 AM Aug 13, 2023 IST
ਜਲੰਧਰ (ਪੱਤਰ ਪ੍ਰੇਰਕ): ਜਲੰਧਰ ਤੋਂ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ’ਤੇ ਇਕ ਔਰਤ ਨਾਲ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਅਦਾਲਤ ਵਿਚ ਪੇਸ਼ ਨਾ ਹੋਣ, ਬਿਨਾਂ ਦੱਸੇ ਵਿਦੇਸ਼ ਜਾਣ ਤੇ ਪਾਸਪੋਰਟ ਦੀ ਕਾਪੀ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਹੇਠ ਚੀਫ ਜੁਡੀਸ਼ਲ ਮੈਜਿਸਟਰੇਟ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਅਦਾਲਤ ਨੇ ਸ਼ੀਤਲ ਅੰਗੁਰਾਲ ਦੇ ਸਾਰੇ ਜ਼ਮਾਨਤ ਮੁਚੱਲਕੇ ਰੱਦ ਕਰਦਿਆਂ ਉਨ੍ਹਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਉਸ ਨੂੰ 24 ਅਗਸਤ ਨੂੰ ਗ੍ਰਿਫ਼ਤਾਰ ਕਰ ਕੇ ਪੇਸ਼ ਕਰਨ ਲਈ ਕਿਹਾ ਹੈ। ਸ਼ੀਤਲ ਅੰਗੁਰਾਲ ’ਤੇ ਛੇੜਛਾੜ ਤੇ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਚਲਦੇ ਕੇਸ ਦਰਮਿਆਨ ਅਦਾਲਤ ਨੂੰ ਬਿਨਾਂ ਦੱਸੇ ਇੰਗਲੈਂਡ ਜਾਣ ਦਾ ਦੋਸ਼ ਹੈ, ਜਿਸ ਸਬੰਧੀ ਅਦਾਲਤ ’ਚ ਸ਼ਿਕਾਇਤ ਕੀਤੀ ਗਈ ਸੀ। ਅਦਾਲਤ ਨੇ ਅੱਜ ਹੁਕਮ ਜਾਰੀ ਕਰਦਿਆਂ ਕਿਹਾ ਕਿ ਵਿਦੇਸ਼ ਜਾਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਵੀ ਸ਼ੀਤਲ ਅੰਗੁਰਾਲ ਨੇ ਪਾਸਪੋਰਟ ਦੀ ਕਾਪੀ ਹਾਲੇ ਤੱਕ ਜਮ੍ਹਾਂ ਨਹੀਂ ਕਰਵਾਈ।
Advertisement
Advertisement