‘ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉੱਤਰੀ ‘ਆਪ’ ਸਰਕਾਰ’
09:35 AM Sep 03, 2024 IST
Advertisement
ਭਗਤਾ ਭਾਈ: ਪੰਜਾਬ ਦੀ ਆਪ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉੱਤਰੀ ਸਕੀ ਜਿਸ ਕਰਕੇ ਸਮਾਜ ਦੇ ਸਾਰੇ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਸਖ਼ਤ ਨਿਰਾਸ਼ ਹਨ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਤੇ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਆਗੂ ਜਸ਼ਨਦੀਪ ਸਿੰਘ ਜਸ਼ਨ ਚਹਿਲ ਨੇ ਪਿੰਡ ਕੋਠਾ ਗੁਰੂ ਵਿੱਚ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਦਾ ਬੋਲਬਾਲਾ ਪਹਿਲਾਂ ਨਾਲੋਂ ਵਧਿਆ ਹੈ। ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ। ਜਸ਼ਨ ਚਹਿਲ ਨੇ ਪਾਰਟੀ ਵਰਕਰਾ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਸਿਰੀਏਵਾਲਾ, ਕਾਲਾ ਜਲਾਲ, ਕੌਂਸਲਰ ਰਿੰਪਲ ਭੱਲਾ, ਤੇਜਿੰਦਰ ਸੋਢੀ, ਮੇਲਾ ਸਿੰਘ ਖ਼ਲਾਸਾ, ਸੋਨੀ ਬਰਾੜ ਅਤੇ ਸੁਖਦੇਵ ਮਾਨ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement