ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਰਮੀ ਨੇ ਭੱਠੀ ਵਾਂਗ ਤਪਾਇਆ ਉੱਤਰੀ ਭਾਰਤ

06:50 AM May 18, 2024 IST

ਨਵੀਂ ਦਿੱਲੀ:

Advertisement

ਲਗਾਤਾਰ ਪੈ ਰਹੀ ਤੇਜ਼ ਗਰਮੀ ਕਾਰਨ ਉੱਤਰ-ਪੱਛਮੀ ਭਾਰਤ ਭੱਠੀ ਵਾਂਗ ਤਪਣ ਲੱਗ ਪਿਆ ਹੈ ਅਤੇ ਅੱਜ ਦਿੱਲੀ ਦਾ ਨਜ਼ਫਗੜ੍ਹ ਦੇਸ਼ ਵਿੱਚ ਸਭ ਤੋਂ ਗਰਮ ਸਥਾਨ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 47.4 ਡਿਗਰੀ ਦਰਜ ਕੀਤਾ ਗਿਆ। ਦੇਸ਼ ਦੀਆਂ ਬਹੁਤੀਆਂ ਥਾਵਾਂ ’ਤੇ ਤਾਪਮਾਨ 45 ਡਿਗਰੀ ਤੋਂ ਪਾਰ ਹੋ ਗਿਆ ਹੈ। ਮੌਸਮ ਵਿਭਾਗ ਨੇ ਉੱਤਰ-ਪੱਛਮ ਦੇ ਮੈਦਾਨੀ ਇਲਾਕਿਆਂ ’ਚ ਅਗਲੇ ਪੰਜ ਦਿਨ ਤੇਜ਼ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਦੋ, ਹਰਿਆਣਾ ਦੀਆਂ 18, ਦਿੱਲੀ ਦੀਆਂ 8 ਤੇ ਰਾਜਸਥਾਨ ਦੀਆਂ 19 ਥਾਵਾਂ ’ਤੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਤੋਂ ਪਾਰ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਨਜ਼ਫਗੜ੍ਹ ਤੇ ਹਰਿਆਣਾ ਦਾ ਸਿਰਸਾ ਸਭ ਤੋਂ ਗਰਮ ਸਥਾਨ ਰਹੇ ਜਿੱਥੇ ਕ੍ਰਮਵਾਰ ਤਾਪਮਾਨ 47.4 ਤੇ 47.1 ਡਿਗਰੀ ਦਰਜ ਕੀਤਾ ਗਿਆ। ਦਿੱਲੀ ਦੀਆਂ ਬਹੁਤੀਆਂ ਥਾਵਾਂ ’ਤੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਤੋਂ ਉੱਪਰ ਹੀ ਰਿਹਾ। ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ ਤੇ ਰਾਜਸਥਾਨ ’ਚ 18 ਤੋਂ 21 ਮਈ ਤੱਕ ਤੇਜ਼ ਗਰਮੀ ਪੈਣ ਦੀ ਚਿਤਾਵਨੀ ਦਿੱਤੀ ਹੈ। ਰਾਜਸਥਾਨ ਲਈ ‘ਰੈੱਡ’ ਜਦਕਿ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਤੇ ਗੁਜਰਾਤ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸਿਹਤ ਮਾਹਿਰਾਂ ਨੇ ਲੋਕਾਂ ਨੂੰ ਬਿਨਾਂ ਕੰਮ ਤੋਂ ਧੁੱਪ ਵਿੱਚ ਨਿਕਲਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਉੱਧਰ ਹਿਮਾਚਲ ਪ੍ਰਦੇਸ਼ ’ਚ 43.2 ਡਿਗਰੀ ਨਾਲ ਊਨਾ ਸਭ ਤੋਂ ਗਰਮ ਸਥਾਨ ਰਿਹਾ। ਹਿਮਾਚਲ ਪ੍ਰਦੇਸ਼ ਦੀਆਂ ਸੈਰ-ਸਪਾਟੇ ਵਾਲੀਆਂ ਥਾਵਾਂ ਸ਼ਿਮਲਾ, ਧਰਮਸ਼ਾਲਾ ਤੇ ਮਨਾਲੀ ’ਚ ਵੀ ਤਾਪਮਾਨ ’ਚ ਵਾਧਾ ਦਰਜ ਕੀਤਾ ਗਿਆ ਹੈ।

ਬਠਿੰਡਾ ’ਚ ਗਰਮੀ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਮਾਲ ਗੁਦਾਮ ਰੋਡ ’ਤੇ ਗਰਮੀ ਕਾਰਨ ਅੱਜ ਇਕ ਵਿਅਕਤੀ ਦੀ ਮੌਤ ਹੋ ਗਈ ਜਿਸ ਦੀ ਸ਼ਨਾਖ਼ਤ ਨਹੀਂ ਹੋ ਸਕੀ। ਇਸ ਸਬੰਧੀ ਜਾਣਕਾਰੀ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਵਾਲੰਟੀਅਰ ਮੌਕੇ ’ਤੇ ਪਹੁੰਚੇ ਅਤੇ ਇਸ ਬਾਰੇ ਸੂਚਨਾ ਥਾਣਾ ਕੋਤਵਾਲੀ ਨੂੰ ਦਿੱਤੀ। ਸਬ ਇੰਸਪੈਕਟਰ ਬੇਅੰਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਦੇਹ ਨੂੰ ਮੁਰਦਾਘਰ ਵਿੱਚ ਪਹੁੰਚਾਇਆ। ਪੁਲੀਸ ਉਸ ਦੇ ਵਾਰਿਸਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।

Advertisement

Advertisement
Advertisement