ਉੱਤਰੀ ਫ਼ੌਜ ਦੇ ਕਮਾਂਡਰ ਵੱਲੋਂ ਉਮਰ ਅਬਦੁੱਲਾ ਨਾਲ ਗੱਲਬਾਤ
ਉੱਤਰੀ ਫ਼ੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਪ੍ਰਤੀਕ ਸ਼ਰਮਾ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਅਤੇ ਕੰਟਰੋਲ ਰੇਖਾ ਅਤੇ ਹੋਰ ਸਰਹੱਦੀ ਖੇਤਰਾਂ ਦੇ ਨਾਲ ਹਾਲ ਹੀ ਵਿੱਚ ਹੋਏ ਵਿਕਾਸ ਬਾਰੇ ਜਾਣਕਾਰੀ ਦਿੱਤੀ ਹੈ।
ਅਬਦੁੱਲਾ ਨੇ ਬੁੱਧਵਾਰ ਨੂੰ ਇੱਕ ਐਕਸ ਪੋਸਟ ਵਿੱਚ ਕਿਹਾ ਕਿ ਲੈਫਟੀਨੈਂਟ ਜਨਰਲ ਨੇ ਇੱਕ ਦਿਨ ਪਹਿਲਾਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।
ਮੁੱਖ ਮੰਤਰੀ ਨੇ ਐਕਸ ’ਤੇ ਪੋਸਟ ਵਿੱਚ ਕਿਹਾ, ‘‘ਕੱਲ੍ਹ, ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ਼ ਉੱਤਰੀ ਕਮਾਂਡ, ਲੈਫਟੀਨੈਂਟ ਜਨਰਲ ਪ੍ਰਤੀਕ ਸ਼ਰਮਾ ਨੇ ਮੇਰੇ ਨਾਲ ਮੁਲਾਕਾਤ ਕੀਤੀ ਅਤੇ ਕੰਟਰੋਲ ਰੇਖਾ ਅਤੇ ਹੋਰ ਸਰਹੱਦੀ ਖੇਤਰਾਂ ਦੇ ਨਾਲ ਮੌਜੂਦਾ ਸੁਰੱਖਿਆ ਸਥਿਤੀ ਅਤੇ ਹਾਲ ਹੀ ਦੇ ਵਿਕਾਸ ਬਾਰੇ ਜਾਣਕਾਰੀ ਦਿੱਤੀ।’’
ਉਨ੍ਹਾਂ ਕਿਹਾ ਕਿ ਫੌਜ ਦੇ ਕਮਾਂਡਰ ਨਾਲ 15 ਕੋਰ ਦੇ ਜਨਰਲ ਅਫ਼ਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਪ੍ਰਸ਼ਾਂਤ ਸ੍ਰੀਵਾਸਤਵ ਵੀ ਮੌਜੂਦ ਸਨ।
ਅਬਦੁੱਲਾ ਨੇ ਕਿਹਾ, ‘‘ਸਾਡੀਆਂ ਫੌਜਾਂ ਦੇਸ਼ ਦੀ ਰੱਖਿਆ ਵਿੱਚ ਸ਼ਲਾਘਾਯੋਗ ਕੰਮ ਕਰ ਰਹੀਆਂ ਹਨ।’’
ਉੱਤਰੀ ਫੌਜ ਦੇ ਕਮਾਂਡਰ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਵੀ ਮੁਲਾਕਾਤ ਕੀਤੀ। -ਪੀਟੀਆਈ