ਮੁੱਖ ਮੰਤਰੀ ਨੂੰ ਪੈਰਿਸ ਦੌਰੇ ਦੀ ਆਗਿਆ ਨਾ ਦੇਣਾ ਪੰਜਾਬ ਨਾਲ ਧੱਕਾ: ਬਰਸਟ
08:55 AM Aug 05, 2024 IST
ਪੱਤਰ ਪ੍ਰੇਰਕ
ਪਟਿਆਲਾ, 4 ਅਗਸਤ
‘ਆਪ’ ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸ੍ਰੀ ਮਾਨ ਨੂੰ ਪੈਰਿਸ ਓਲੰਪਿਕ ਵਿੱਚ ਜਾਣ ਦੀ ਇਜਾਜ਼ਤ ਨਾ ਦੇ ਕੇ ਜਿੱਥੇ ਪੰਜਾਬ ਦੇ 3 ਕਰੋੜ ਲੋਕਾਂ ਨਾਲ ਧੱਕਾ ਤੇ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਵੀ ਖਿਲਵਾੜ ਕੀਤਾ ਹੈ, ਕਿਉਂਕਿ ਕੌਮੀ ਹਾਕੀ ਟੀਮ ਵਿੱਚ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ। ਬਰਸਟ ਨੇ ਆਖਿਆ ਕਿ ਇਹ ਸੰਵਿਧਾਨਕ ਤੌਰ ’ਤੇ ਚੁਣੇ ਗਏ ਵਿਅਕਤੀ ਦੇ ਮੂਲ ਅਧਿਕਾਰਾਂ ਤੇ ਰੋਕ ਲਾਉਣ ਦੇ ਬਰਾਬਰ ਹੈ।
Advertisement
Advertisement