For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੂੰ ਨਹੀਂ ਸਗੋਂ ਕਾਂਗਰਸ ਨੂੰ 400 ਸੀਟਾਂ ਮਿਲਣਗੀਆਂ: ਚੰਨੀ

08:59 AM May 15, 2024 IST
ਭਾਜਪਾ ਨੂੰ ਨਹੀਂ ਸਗੋਂ ਕਾਂਗਰਸ ਨੂੰ 400 ਸੀਟਾਂ ਮਿਲਣਗੀਆਂ  ਚੰਨੀ
ਕੁਰਾਲੀ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ।
Advertisement

ਮਿਹਰ ਸਿੰਘ
ਕੁਰਾਲੀ, 14 ਮਈ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਲੋਕ ਸਭਾ ਵਿੱਚ ਭਾਜਪਾ ਨੂੰ ਨਹੀਂ ਸਗੋਂ ਕਾਂਗਰਸ ਨੂੰ 400 ਸੀਟਾਂ ਮਿਲਣਗੀਆਂ। ਉਹ ਅੱਜ ਸਥਾਨਕ ਚੰਡੀਗੜ੍ਹ ਰੋਡ ’ਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਹੋਈ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਨੌਜਵਾਨ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਦੀ ਅਗਵਾਈ ਵਿੱਚ ਹੋਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਚੰਨੀ ਨੇ ਕਿਹਾ ਕਿ ਇਸ ਵਾਰ ਲੋਕ ਕਾਂਗਰਸ ਨੂੰ ਜਿਤਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਨਾਅਰਾ ‘ਅਬ ਕੀ ਵਾਰ,ਚਾਰ ਸੌ ਪਾਰ’ ਦੀ ਅਸਲੀਅਤ ਇਹ ਹੈ ਕਿ ਕਾਂਗਰਸ ਨੂੰ 400 ਸੀਟਾਂ ਮਿਲਣਗੀਆਂ ਜਦਕਿ ਭਾਜਪਾ ਨੂੰ 400 ਤੋਂ ਉੱਪਰ ਵਾਲੀਆਂ ਬਾਕੀ ਬਚੀਆਂ ਸੀਟਾਂ ਹੀ ਮਿਲਣਗੀਆਂ। ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਕਾਂਗਰਸ ਦਾ ਕਿਸੇ ਨਾਲ ਵੀ ਮੁਕਾਬਲਾ ਨਹੀਂ ਸਗੋਂ ਕਾਂਗਰਸ ਇਸ ਵਾਰ ਸਫਾਇਆ ਕਰੇਗੀ। ਇਸ ਮੌਕੇ ਸ੍ਰੀ ਚੰਨੀ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਿਜੈਇੰਦਰ ਸਿੰਗਲਾ ਨੂੰ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਣ ਦੀ ਅਪੀਲ ਵੀ ਕੀਤੀ। ਉਨ੍ਹਾਂ ਜਲੰਧਰ ਤੋਂ ਆਪਣੀ ਵੱਡੀ ਜਿੱਤ ਦਾ ਦਾਅਵਾ ਵੀ ਕੀਤਾ।
ਇਸ ਮੌਕੇ ਵਿਜੈਇੰਦਰ ਸਿੰਗਲਾ ਨੇ ਸੰਬੋਧਨ ਕਰਦਿਆਂ ਸਭਨਾਂ ਨੂੰ ਅਪੀਲ ਕੀਤੀ ਕਿ ਉਹ ਪਿਛਲੀ ਕਾਰਗੁਜ਼ਾਰੀ ਦੇਖ ਕੇ ਵੋਟ ਪਾਉਣ। ਸ੍ਰੀ ਸਿੰਗਲਾ ਨੇ ਵਾਅਦਾ ਕੀਤਾ ਕਿ ਉਹ ਹਲਕੇ ਦੇ ਲੋਕਾਂ ਲਈ ਦਿਨ ਰਾਤ ਹਾਜ਼ਰ ਰਹਿਣਗੇ। ਉਨ੍ਹਾਂ ਹਲਕੇ ਦੀ ਸੇਵਾ ਦਾ ਮੌਕਾ ਮੰਗਦਿਆਂ ਲੋਕਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ।
ਮੋਰਿੰਡਾ (ਸੰਜੀਵ ਤੇਜਪਾਲ): ਚਰਨਜੀਤ ਸਿੰਘ ਚੰਨੀ ਵੱਲੋਂ ਰੋਪੜ ਤੋਂ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਮੋਰਿੰਡਾ ਸ਼ਹਿਰ ਵਿੱਚ ਰੋਡ ਸ਼ੋਅ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ਹਾਰ ਪਾ ਕੇ ਅਤੇ ਫੁੱਲ ਵਰਸਾ ਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

Advertisement

‘ਪੰਜਾਬ ਦੇ ਲੋਕ ਕਾਂਗਰਸ ਨੂੰ ਕਾਮਯਾਬ ਕਰਨ ਲਈ ਕਾਹਲੇ’

ਚਮਕੌਰ ਸਾਹਿਬ (ਸੰਜੀਵ ਬੱਬੀ): ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ’ਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਦਾਅਵਾ ਕੀਤਾ,‘‘ਕਾਂਗਰਸ ਪਾਰਟੀ ਨੂੰ ਜਿਤਾਉਣ ਲਈ ਪੰਜਾਬ ਦੇ ਲੋਕ ਤਤਪਰ ਹਨ, ਕਿਉਂਕਿ ਸੂਬੇ ਦੇ ਲੋਕਾਂ ਨੇ ਕੇਂਦਰ ਸਰਕਾਰ ਦੇ 10 ਸਾਲਾਂ ਦੇ ਰਾਜ ਭਾਗ ਦੌਰਾਨ ਵੇਖ ਲਿਆ ਹੈ ਕਿ ਕਿਵੇਂ ਮੋਦੀ ਦੀ ਸਰਕਾਰ ਨੇ ਕਿਸਾਨਾਂ ਦਾ ਨੁਕਸਾਨ ਕੀਤਾ ਅਤੇ ਆਮ ਵਰਗ ਨੂੰ ਮਹਿੰਗਾਈ ਦੀ ਮਾਰ ਹੇਠ ਲਿਆ ਕੇ ਛੱਡ ਦਿੱਤਾ ਹੈ, ਜਿਸ ਦਾ ਜਵਾਬ ਹੁਣ ਲੋਕ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੋਟਾਂ ਵਿੱਚ ਦੇਣਗੇ।’’ ਸ੍ਰੀ ਸਿੰਗਲਾ ਨੇ ਕਿਹਾ,‘‘ਕਾਂਗਰਸ ਪਾਰਟੀ ਜੋ ਵੀ ਗਾਰੰਟੀਆਂ ਦਿੰਦੀ ਹੈ, ਉਹ ਹਮੇਸ਼ਾ ਪੂਰੀਆਂ ਕਰਦੀ ਹੈ। ਇਸ ਲਈ ਆਨੰਦਪੁਰ ਸਾਹਿਬ ਦੀ ਸੀਟ ਬਹੁਮਤ ਨਾਲ ਜਿੱਤਾਂਗੇ।’’

Advertisement
Author Image

sukhwinder singh

View all posts

Advertisement
Advertisement
×