For the best experience, open
https://m.punjabitribuneonline.com
on your mobile browser.
Advertisement

ਗੋਲਡੀ ਬਰਾੜ ਦੇ ਕਤਲ ਬਾਰੇ ਪੁਖਤਾ ਜਾਣਕਾਰੀ ਨਹੀਂ: ਬਲਕੌਰ ਸਿੰਘ

08:35 AM May 02, 2024 IST
ਗੋਲਡੀ ਬਰਾੜ ਦੇ ਕਤਲ ਬਾਰੇ ਪੁਖਤਾ ਜਾਣਕਾਰੀ ਨਹੀਂ  ਬਲਕੌਰ ਸਿੰਘ
Advertisement

ਪੱਤਰ ਪ੍ਰੇਰਕ
ਮਾਨਸਾ, 1 ਮਈ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਬੇਸ਼ੱਕ ਮੀਡੀਆ ਦੇ ਇੱਕ ਵੱਡੇ ਹਿੱਸੇ ਵਜੋਂ ਉਨ੍ਹਾਂ ਦੇ ਪੁੱਤਰ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ ਹੋਣ ਦੀ ਖ਼ਬਰ ਨਸ਼ਰ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਇਸ ਸਬੰਧੀ ਕੋਈ ਪੁਖਤਾ ਸਬੂਤਾਂ ਵਾਲੀ ਜਾਣਕਾਰੀ ਪੰਜਾਬ ਪੁਲੀਸ ਜਾਂ ਕਿਸੇ ਹੋਰ ਸਰਕਾਰੀ ਏਜੰਸੀ ਤੋਂ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਚੈਨਲ ਨੇ ਅਮਰੀਕੀ ਪੁਲੀਸ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਹੈ ਕਿ ਦੋ ਵਿਅਕਤੀਆਂ ਨੂੰ ਜ਼ਖ਼ਮੀ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਗਈ ਹੈ ਪਰ ਮ੍ਰਿਤਕ ਵਿਅਕਤੀ ਦੀ ਅਮਰੀਕੀ ਪੁਲੀਸ ਅਧਿਕਾਰੀ ਨੇ ਕੋਈ ਪਛਾਣ ਨਹੀਂ ਦੱਸੀ ਹੈ। ਉਥੇ ਹੀ ਗੈਂਗਸਟਰ ਅਰਸ਼ ਡੱਲਾ ਅਤੇ ਲਖਵੀਰ ਵੱਲੋਂ ਗੋਲਡੀ ਬਰਾੜ ਦੀ ਹੱਤਿਆ ਦੀ ਜ਼ਿੰਮੇਵਾਰੀ ਵੀ ਮੀਡੀਆ ਦੇ ਇੱਕ ਹਿੱਸੇ ਤੋਂ ਪ੍ਰਾਪਤ ਹੋਈ ਹੈ।

Advertisement

Advertisement
Author Image

joginder kumar

View all posts

Advertisement
Advertisement
×