ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਤੋਂ ਨਹੀਂ, ਅਹੁਦਿਆਂ ਤੋਂ ਅਸਤੀਫਾ ਦਿੱਤਾ: ਨਸੀਬ ਜਾਖੜ

06:23 AM Apr 19, 2024 IST
ਚੰਡੀਗੜ੍ਹ ਇੰਟਕ ਦੇ ਸੂਬਾ ਪ੍ਰਧਾਨ ਨਸੀਬ ਜਾਖੜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਚੰਡੀਗੜ੍ਹ: ਚੰਡੀਗੜ੍ਹ ਇੰਟਕ ਦੇ ਸੂਬਾ ਪ੍ਰਧਾਨ ਨਸੀਬ ਜਾਖੜ ਨੇ ਸੈਕਟਰ 15 ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਲੱਕੀ ਪਾਰਟੀ ਵਿੱਚ ਸੀਨੀਅਰ ਆਗੂਆਂ ਦਾ ਸਨਮਾਨ ਨਹੀਂ ਕਰ ਰਹੇ। ਪਾਰਟੀ ਦਫ਼ਤਰ ’ਤੇ ਬਾਹਰਲੇ ਲੋਕਾਂ ਵੱਲੋਂ ਕਬਜ਼ਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਂਗਰਸ ਪਾਰਟੀ ਦੇ ਪ੍ਰਧਾਨ ਨੂੰ ਜਾਣੂ ਕਰਵਾਇਆ ਗਿਆ ਸੀ ਪਰ ਇਸ ਦੇ ਬਾਵਜੂਦ ਕਾਂਗਰਸ ਭਵਨ ਬਾਹਰੀ ਲੋਕਾਂ ਦਾ ਅੱਡਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਤੋਂ ਸੀਨੀਅਰ ਕਾਂਗਰਸੀ ਆਗੂਆਂ ਨੇ ਇਨ੍ਹਾਂ ਸਰਗਰਮੀਆਂ ਨੂੰ ਦੇਖਦੇ ਹੋਏ ਕਾਂਗਰਸ ਭਵਨ ਤੋਂ ਦੂਰੀ ਬਣਾ ਕੇ ਰੱਖੀ ਹੈ ਅਤੇ ਆਪਣੇ-ਆਪਣੇ ਖੇਤਰਾਂ ਵਿਚ ਕੰਮ ਕਰ ਰਹੇ ਹਨ। ਨਸੀਬ ਜਾਖੜ ਨੇ ਕਿਹਾ ਕਿ ਉਨ੍ਹਾਂ ਪਾਰਟੀ ਤੋਂ ਨਹੀਂ, ਬਲਕਿ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਆਮ ਵਰਕਰ ਵਾਂਗ ਪਾਰਟੀ ਵਿਚ ਕੰਮ ਕਰਦੇ ਰਹਣਗੇ। ਸ੍ਰੀ ਜਾਖੜ ਨੇ ਪਾਰਟੀ ਹਾਈਕਮਾਂਡ ਵੱਲੋਂ ਚੰਡੀਗੜ੍ਹ ਲੋਕ ਸਭਾ ਚੋਣਾਂ ਲਈ ਉਮੀਦਵਾਰ ਭੇਜਣ ਦੇ ਫੈਸਲੇ ਦਾ ਸਵਾਗਤ ਕੀਤਾ ਤੇ ਅਤੇ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਕੰਮ ਕਰਨ ਦਾ ਭਰੋਸਾ ਦਵਾਇਆ।

Advertisement

Advertisement
Advertisement