For the best experience, open
https://m.punjabitribuneonline.com
on your mobile browser.
Advertisement

ਨਵੇਂ ਵਰ੍ਹੇ ਦੀ ਆਮਦ ’ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਖੈਰ ਨਹੀਂ

07:13 AM Dec 31, 2023 IST
ਨਵੇਂ ਵਰ੍ਹੇ ਦੀ ਆਮਦ ’ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਖੈਰ ਨਹੀਂ
ਜ਼ੀਰਕਪੁਰ-ਚੰਡੀਗੜ੍ਹ ਮਾਰਗ ’ਤੇ ਭਾਂਖਰਪੁਰ ਨੇੜੇ ਸ਼ਨਿੱਚਰਵਾਰ ਨੂੰ ਆਵਾਜਾਈ ਜਾਮ ਕਾਰਨ ਵਾਹਨਾਂ ਨੂੰ ਲੰਘਾਉਂਦਾ ਹੋਇਆ ਸੁਰੱਖਿਆ ਮੁਲਾਜ਼ਮ। -ਫੋਟੋ: ਨਿਤਿਨ ਮਿੱਤਲ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 30 ਦਸੰਬਰ
ਸਾਲ-2024 ਦੀ ਆਮਦ ਨੂੰ ਲੈ ਕੇ ਸ਼ਹਿਰ ਦੀਆਂ ਵੱਡੀ ਗਿਣਤੀ ਵਿੱਚ ਵੱਖ ਵੱਖ ਥਾਈਂ ਸਮਾਗਮ ਕੀਤੇ ਜਾ ਰਹੇ ਹਨ ਪਰ ਇਸ ਮੌਕੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ ਦੀ ਖੈਰ ਨਹੀਂ ਹੈ। ਨਵੇਂ ਸਾਲ ’ਤੇ ਸ਼ਰਾਬ ਪੀ ਕੇ ਵਾਹਨ ਚਲਾਉਂਦਿਆ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਚੰਡੀਗੜ੍ਹ ਪੁਲੀਸ ਦੇ ਬੁਲਾਰੇ ਅਨੁਸਾਰ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਹੋਟਲਾਂ, ਕਲੱਬਾ ’ਚ ਸਮਾਗਮ ਕੀਤੇ ਜਾ ਰਹੇ ਹਨ, ਜਿਥੇ ਵੱਡੀ ਗਿਣਤੀ ’ਚ ਨੌਜਵਾਨ ਪਹੁੰਚਣਗੇ। ਇਸ ਮੌਕੇ 1500 ਤੋਂ ਵੱਧ ਪੁਲੀਸ ਮੁਲਾਜ਼ਮਾਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ’ਤੇ ਨਾਕਾਬੰਦੀ ਕੀਤੀ ਜਾਵੇਗੀ। ਪੁਲੀਸ ਮੁਲਾਜ਼ਮਾਂ ਵੱਲੋਂ ਸ਼ਹਿਰ ਦੀ ਅੰਦਰੂਨੀ ਅਤੇ ਬਾਹਰੀ ਸੜਕਾਂ ’ਤੇ ਚੌਕਸੀ ਵਰਤੀ ਜਾਵੇਗੀ। ਦੂਜੇ ਪਾਸੇ ਪੀਸੀਆਰ ਵੱਲੋਂ ਵੀ ਸ਼ਹਿਰ ’ਚ ਗਸ਼ਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਐਮਰਜੈਂਸੀ ਸੁਵਿਧਾ ਲਈ ਐਂਬੂਲੇਂਸ, ਫਾਈਰ ਬ੍ਰਿਗੇਡ ਨੂੰ ਤਿਆਰ ਰਹਿਣ ਦੇ ਆਦੇਸ਼ ਦਿੱਤੇ ਹਨ।
ਨਵੇਂ ਸਾਲ ਮੌਕੇ ਸ਼ਹਿਰ ’ਚ ਆਵਾਜਾਈ ਸਮੱਸਿਆਂ ’ਤੇ ਕਾਬੂ ਪਾਉਣ ਲਈ ਨੌਂ ਵਧੇਰੇ ਭੀੜ-ਭਾੜ ਵਾਲੀਆਂ ਸੜਕਾਂ ਨੂੰ ‘ਵਾਹਨ ਮੁਕਤ ਸੜਕ’ ਐਲਾਨ ਦਿੱਤਾ ਹੈ। ਜਿਸ ’ਚ ਸੈਕਟਰ-7, 8, 9, 10, 17 ਅਤੇ 22 ਦੀ ਮਾਰਕੀਟ ਦੇ ਅੰਦਰੂਨੀ ਸੜਕਾਂ, ਸੈਕਟਰ-10 ’ਚ ਮਿਊਜ਼ੀਅਮ ਤੇ ਆਰਟ ਗੈਲਰੀ ਵਾਲੀ ਸੜਕ, ਅਰੋਮਾ ਲਾਈਟ ਤੋਂ ਡਿਸਪੈਂਸਰੀ ਵਾਲਾ ਛੋਟਾ ਚੌਕ ਤੱਕ ਦੀ ਸੜਕ ਸ਼ਾਮਲ ਹਨ। ਇਸ ਤੋਂ ਇਲਾਵਾ ਏਲਾਂਤੇ ਮਾਲ ਨੇੜਲੀਆਂ ਸੜਕਾਂ ’ਤੇ ਵੀ ਆਵਾਜਾਈ ਬੰਦ ਰਹੇਗੀ। ਇਨ੍ਹਾਂ ਸੜਕਾਂ ’ਤੇ 31 ਦਸੰਬਰ 2023 ਨੂੰ ਰਾਤ 10 ਵਜੇ ਤੋਂ 1 ਜਨਵਰੀ 2024 ਨੂੰ ਸਵੇਰੇ 2 ਵਜੇ ਤੱਕ ਵਾਹਨਾਂ ਦੇ ਜਾਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਏਲਾਂਤੇ ਮਾਲ ਇੰਡਸਟਰੀਲ ਏਰੀਆ ਵਾਲੀ ਸੜਕ ਨੂੰ ਸਿੰਗਲ ਵੇਅ ਕਰ ਦਿੱਤਾ ਹੈ। ਪੁਲੀਸ ਨੇ ਲੋਕਾਂ ਨੂੰ ਆਪਣੇ ਵਾਹਨ ਸਹੀ ਢੰਗ ਨਾਲ ਪਾਰਕਿੰਗ ’ਚ ਖੜੇ ਕਰਨ ਦੀ ਅਪੀਲ ਕੀਤੀ ਗਈ ਹੈ।
ਪੁਲੀਸ ਬੁਲਾਰੇ ਨੇ ਕਿਹਾ ਕਿ ਸ਼ਹਿਰ ’ਚ ਭੀੜ ਹੋਣ ਕਰਕੇ ਹਰੇਕ ਵਿਅਕਤੀ ਨਿਯਮਾਂ ਦੀ ਪਾਲਣਾ ਕਰਦਿਆਂ ਆਪਣਾ ਸ਼ਨਾਖਤੀ ਪੱਤਰ ਨਾਲ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

Advertisement

ਰੈਸਟੋਰੈਂਟ, ਕਲੱਬ ਅਤੇ ਬਾਰਾਂ ਦੇ ਮਾਲਕਾਂ ਨਾਲ ਮੀਟਿੰਗ

ਪੰਚਕੂਲਾ (ਪੀਪੀ ਵਰਮਾ): ਡਿਪਟੀ ਕਮਿਸ਼ਨਰ ਆਫ ਪੁਲੀਸ ਨੇ ਸ਼ਹਿਰ ਦੇ ਸਾਰੇ ਨਾਈਟ ਕਲੱਬ, ਬਾਰਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਨਵੇਂ ਸਾਲ ਦੀ ਕਾਮਨਾ ਕਰਦਿਆਂ ਕਿਹਾ ਕਿ ਨਵਾਂ ਸਾਲ ਸਾਰਿਆਂ ਲਈ ਤੰਦਰੁਸਤ, ਖੁਸ਼ਹਾਲ ਅਤੇ ਸੁਰੱਖਿਅਤ ਹੋਵੇ। ਨਵੇਂ ਸਾਲ ਦੇ ਜਸ਼ਨਾਂ ਮੌਕੇ ਲੋਕ ਸ਼ਰਾਬ ਦਾ ਸੇਵਨ ਕਰਦੇ ਹਨ, ਜਿਸ ਕਾਰਨ ਕਿਸੇ ਨਾ ਕਿਸੇ ਲੜਾਈ-ਝਗੜੇ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਲੋਕ ਸ਼ਰਾਬ ਪੀ ਕੇ ਗੱਡੀ ਚਲਾਉਂਦੇ ਹਨ, ਜਿਸ ਕਾਰਨ ਸੜਕ ਹਾਦਸੇ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਪੁਲੀਸ ਵੱਲੋਂ ਨਾਕਾਬੰਦੀ ਕਰਕੇ ਵਾਹਨ ਚਾਲਕਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਇਸ ਦੌਰਾਨ ਜੇਕਰ ਕੋਈ ਵਿਅਕਤੀ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਮੋਟਰ ਵਹੀਕਲ ਐਕਟ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।

Advertisement

Advertisement
Author Image

Advertisement