For the best experience, open
https://m.punjabitribuneonline.com
on your mobile browser.
Advertisement

ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਨਾ ਦੇਣਾ ਪੰਜਾਬ ਨਾਲ ਵਿਤਕਰਾ: ਮੀਤ ਹੇਅਰ

07:57 PM Jun 29, 2023 IST
ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਨਾ ਦੇਣਾ ਪੰਜਾਬ ਨਾਲ ਵਿਤਕਰਾ  ਮੀਤ ਹੇਅਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 27 ਜੂਨ

Advertisement

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਕਤੂਬਰ-ਨਵੰਬਰ ਮਹੀਨੇ ਭਾਰਤ ਵਿੱਚ ਹੋਣ ਵਾਲੇ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ-2023 ਦੇ ਅੱਜ ਜਾਰੀ ਹੋਏ ਸ਼ਡਿਊਲ ਵਿੱਚ ਮੇਜ਼ਬਾਨੀ ਵਾਲੇ ਸ਼ਹਿਰਾਂ ਦੀ ਸੂਚੀ ਵਿੱਚੋਂ ਮੁਹਾਲੀ ਨੂੰ ਬਾਹਰ ਰੱਖੇ ਜਾਣ ਨੂੰ ਪੰਜਾਬ ਨਾਲ ਖੁੱਲ੍ਹੇਆਮ ਵਿਤਕਰੇਬਾਜ਼ੀ ਦੱਸਿਆ ਹੈ। ਉਨ੍ਹਾਂ ਇਸ ਦੀ ਨਿੰਦਾ ਕਰਦਿਆਂ ਇਸ ਫ਼ੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਨਿਰੋਲ ਵਿਤਕਰੇਬਾਜ਼ੀ ਹੈ ਕਿਉਂਕਿ ਮੁਹਾਲੀ ‘ਚ ਪੀਸੀਏ ਸਟੇਡੀਅਮ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਭਾਰਤ ਵਿੱਚ ਵਿਸ਼ਵ ਕੱਪ ਹੋ ਰਿਹਾ ਹੈ ਅਤੇ ਮੁਹਾਲੀ ਵਿਚ ਕੋਈ ਮੈਚ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ 1996 ਅਤੇ 2011 ਵਿੱਚ ਮੁਹਾਲੀ ਵਿਚ ਵਿਸ਼ਵ ਕੱਪ ਦੇ ਸੈਮੀਫਾਈਨਲ ਖੇਡੇ ਗਏ ਜਦੋਂਕਿ ਇਸ ਵਾਰ ਇੱਕ ਲੀਗ ਮੈਚ ਦੀ ਵੀ ਮੇਜ਼ਬਾਨੀ ਨਹੀਂ ਮਿਲੀ। ਅਹਿਮਦਾਬਾਦ ਨੂੰ ਉਦਘਾਟਨੀ ਤੇ ਫਾਈਨਲ ਮੈਚ ਤੋਂ ਇਲਾਵਾ ਭਾਰਤ-ਪਾਕਿਸਤਾਨ ਮੈਚ ਦੀ ਮੇਜ਼ਬਾਨੀ ਵੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪੀਸੀਏ ਸਟੇਡੀਅਮ ਮੁਹਾਲੀ ਨਾ ਸਿਰਫ਼ ਭਾਰਤ ਦੇ ਪਹਿਲੇ ਪੰਜ ਸਟੇਡੀਅਮਾਂ ਵਿੱਚੋਂ ਇੱਕ ਹੈ ਬਲਕਿ ਦੁਨੀਆ ਦੇ ਚੋਣਵੇਂ ਸਟੇਡੀਅਮਾਂ ਦੀ ਸੂਚੀ ਵਿੱਚ ਵੀ ਆਉਂਦਾ ਹੈ। ਪੰਜਾਬ ਨਾਲ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਏਗੀ। ਖੇਡ ਮੰਤਰੀ ਨੇ ਕਿਹਾ ਕਿ ਮੁਹਾਲੀ ‘ਚ ਕੌਮਾਂਤਰੀ ਹਵਾਈ ਅੱਡਾ, ਬਿਹਤਰ ਬੁਨਿਆਦੀ ਢਾਂਚਾ ਤੇ ਟੀਮਾਂ ਦੇ ਰਹਿਣ ਲਈ ਲੋੜੀਂਦੇ ਹੋਟਲ ਮੌਜੂਦ ਹਨ।

Advertisement
Tags :
Advertisement