ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸੇ ਤਾਕਤਵਰ ਗਰੁੱਪ ਦਾ ਹਿੱਸਾ ਨਹੀਂ: ਅਦਾਕਾਰ ਮੋਹਨ ਲਾਲ

07:22 AM Sep 01, 2024 IST

ਤਿਰੂਵਨੰਤਪੁਰਮ, 31 ਅਗਸਤ
ਅਦਾਕਾਰ ਮੋਹਨ ਲਾਲ ਨੇ ਅੱਜ ਕਿਹਾ ਕਿ ਉਹ ਮਲਿਆਲਮ ਫ਼ਿਲਮ ਜਗਤ ਵਿੱਚ ਕਿਸੇ ਵੀ ਤਾਕਤਵਰ ਗਰੁੱਪ ਦਾ ਹਿੱਸਾ ਨਹੀਂ ਹੈ ਅਤੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਅਜਿਹੇ ਕਿਸੇ ਗਰੁੱਪ ਦੀ ਹੋਂਦ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮਲਿਆਲਮ ਸਿਨੇਮਾ ਬਹੁਤ ਵੱਡਾ ਉਦਯੋਗ ਹੈ ਜਿੱਥੇ ਹਜ਼ਾਰਾਂ ਲੋਕ ਕੰਮ ਕਰਦੇ ਹਨ ਅਤੇ ਅਦਾਕਾਰਾਂ ਦਾ ਸੰਗਠਨ ‘ਐਸੋਸੀਏਸ਼ਨ ਆਫ ਮਲਿਆਲਮ ਮੂਵੀ ਆਰਟਿਸਟਸ’ (ਏਐੱਮਐੱਮਏ) ਉੱਥੇ ਪੈਦਾ ਹੋਈਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਸਕਿਆ। ਉਨ੍ਹਾਂ ਕਿਹਾ ਕਿ ਜਸਟਿਸ ਹੇਮਾ ਕਮੇਟੀ ਦੀ ਰਿਪੋਰਟ ਜਾਰੀ ਹੋਣ ਮਗਰੋਂ ਲਗਾਏ ਦੋਸ਼ਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਪ੍ਰਧਾਨਗੀ ਵਾਲੇ ਸੰਗਠਨ ਦੀ ਕਾਰਜਕਾਰੀ ਕਮੇਟੀ ਦੇ ਮੈਂਬਰਾਂ ਨੇ ਹਾਲ ਹੀ ਵਿੱਚ ਅਸਤੀਫੇ ਦੇ ਦਿੱਤੇ ਹਨ। ਏਐੱਮਐੱਮਏ ਦੇ ਸਾਬਕਾ ਪ੍ਰਧਾਨ ਮੋਹਨ ਲਾਲ ਵਿਸ਼ੇਸ਼ ਕਮੇਟੀ ਦੀ ਰਿਪੋਰਟ ਜਾਰੀ ਹੋਣ ਮਗਰੋਂ ਪਹਿਲੀ ਵਾਰ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। -ਪੀਟੀਆਈ

Advertisement

Advertisement