For the best experience, open
https://m.punjabitribuneonline.com
on your mobile browser.
Advertisement

‘ਪਰਦੇ ਪਿੱਛੇ’ ਕਿਸੇ ਨਾਲ ਗੱਲਬਾਤ ਨਹੀਂ ਕਰ ਰਹੀ ਪੀਟੀਆਈ: ਗੌਹਰ ਖਾਨ

08:04 AM May 01, 2024 IST
‘ਪਰਦੇ ਪਿੱਛੇ’ ਕਿਸੇ ਨਾਲ ਗੱਲਬਾਤ ਨਹੀਂ ਕਰ ਰਹੀ ਪੀਟੀਆਈ  ਗੌਹਰ ਖਾਨ
Advertisement

ਲਾਹੌਰ, 30 ਅਪਰੈਲ
ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਪ੍ਰਧਾਨ ਬੈਰਿਸਟਰ ਗੌਹਰ ਖਾਨ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ‘ਪਰਦੇ ਦੇ ਪਿੱਛੇ’ ਕਿਸੇ ਨਾਲ ਗੱਲ ਨਹੀਂ ਕਰ ਰਹੀ ਹੈ। ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਫ਼ੌਜ ਅਤੇ ਸਿਆਸੀ ਤਾਕਤਾਂ ਨਾਲ ਗੱਲਬਾਤ ਦੀਆਂ ਖ਼ਬਰਾਂ ਦਰਮਿਆਨ ਪਾਰਟੀ ਪ੍ਰਧਾਨ ਨੇ ਇਹ ਜਾਣਕਾਰੀ ਦਿੱਤੀ ਹੈ। ਪਾਰਟੀ ਦੇ ਸੰਸਥਾਪਕ ਇਮਰਾਨ ਖਾਨ ਨਾਲ ਅਡਿਆਲਾ ਜੇਲ੍ਹ ’ਚ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਗੌਹਰ ਖਾਨ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਗੱਲਬਾਤ ਲਈ ਸਿਰਫ ਨਾਂ ਹੀ ਮੰਗੇ ਹਨ। ਹਾਲੇ ਤੱਕ ਕਿਸੇ ਨਾਲ ਗੱਲਬਾਤ ਨਹੀਂ ਕੀਤੀ ਗਈ।
‘ਦਿ ਐਕਸਪ੍ਰੈਸ ਟ੍ਰਿਬਿਊਨ’ ਅਖਬਾਰ ਨੇ ਗੌਹਰ ਦੇ ਹਵਾਲੇ ਨਾਲ ਕਿਹਾ, ‘‘ਅੱਜ ਜੇਲ੍ਹ ਪ੍ਰਸ਼ਾਸਨ ਨੇ ਪੀਟੀਆਈ ਸੰਸਥਾਪਕ ’ਤੇ ਮੀਡੀਆ ਨੂੰ ਸੰਬੋਧਨ ਕਰਨ ’ਤੇ ਪਾਬੰਦੀ ਲਗਾ ਦਿੱਤੀ ਅਤੇ ਸਾਡੇ ਕਈ ਵਕੀਲਾਂ ਨੂੰ ਜੇਲ੍ਹ ’ਚ ਦਾਖਲ ਨਹੀਂ ਹੋਣ ਦਿੱਤਾ ਗਿਆ।’’ ਉਨ੍ਹਾਂ ਕਿਹਾ ਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਸੁਪਰੀਮੋ ਨਵਾਜ਼ ਸ਼ਰੀਫ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਜਦਕਿ ਪੀਟੀਆਈ ਸੰਸਥਾਪਕ ਨੂੰ ਮਨਘੜਤ ਮਾਮਲਿਆਂ ਵਿੱਚ ਸਜ਼ਾ ਦਿੱਤੀ ਜਾ ਰਹੀ ਹੈ। ਇਮਰਾਨ ਖਾਨ ਨਾਲ ਮੁਲਾਕਾਤ ਦਾ ਜ਼ਿਕਰ ਕਰਦਿਆਂ ਗੌਹਰ ਨੇ ਕਿਹਾ, ‘‘ਸਾਡੀ ਪਾਰਟੀ ਖ਼ਿਲਾਫ਼ ਪੁਲੀਸ ਦੀ ਵਰਤੋਂ ਕੀਤੀ ਜਾ ਰਹੀ ਹੈ। ਪੁਲੀਸ ਦੀ ਵਰਦੀ ਪਾ ਕੇ ਮਰੀਅਮ ਨਵਾਜ਼ ਇਹ ਸੁਨੇਹਾ ਦਿੰਦੀ ਹੈ ਕਿ ਪੁਲੀਸ ਉਨ੍ਹਾਂ ਦੇ ਅਧੀਨ ਹੈ।” -ਪੀਟੀਆਈ

Advertisement

Advertisement
Author Image

Advertisement
Advertisement
×