For the best experience, open
https://m.punjabitribuneonline.com
on your mobile browser.
Advertisement

ਸੀਤਲਵਾੜ ਦੀ ਅਰਜ਼ੀ ’ਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ

07:15 AM Oct 26, 2023 IST
ਸੀਤਲਵਾੜ ਦੀ ਅਰਜ਼ੀ ’ਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ
Advertisement

ਅਹਿਮਦਾਬਾਦ: ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਦੀ ਅਰਜ਼ੀ ’ਤੇ ਗੁਜਰਾਤ ਹਾਈ ਕੋਰਟ ਨੇ ਅੱਜ ਰਾਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੀਤਲਵਾੜ ਨੇ ਅਰਜ਼ੀ ’ਚ ਆਪਣੇ ਵਿਰੁੱਧ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਇਹ ਮਾਮਲਾ 2002 ਦੇ ਦੰਗਿਆਂ ਦੇ ਕੇਸਾਂ ’ਚ ਕਥਿਤ ਤੌਰ ’ਤੇ ਫ਼ਰਜ਼ੀ ਸਬੂਤ ਪੇਸ਼ ਕਰਨ ਨਾਲ ਸਬੰਧਤ ਹੈ। ਇਸ ਕੇਸ ਵਿਚ ਹਾਈ ਕੋਰਟ ਨੇ ਰਾਜ ਸਰਕਾਰ ਤੇ ਜਾਂਚ ਅਧਿਕਾਰੀ ਨੂੰ ਨੋਟਿਸ ਭੇਜ ਕੇ 29 ਨਵੰਬਰ ਤੱਕ ਜਵਾਬ ਮੰਗਿਆ ਹੈ। ਅਦਾਲਤ ਨੇ ਸੀਤਲਵਾੜ ਨੂੰ ਅੰਤ੍ਰਿਮ ਰਾਹਤ ਦੇਣ ਸਬੰਧੀ ਅਰਜ਼ੀ ’ਤੇ ਵੀ ਜਵਾਬ ਮੰਗਿਆ ਹੈ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement