ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਨੀਤਾ ਕੇਜਰੀਵਾਲ ਸਮੇਤ ਛੇ ਨੂੰ ਨੋਟਿਸ ਜਾਰੀ

08:11 AM Jun 16, 2024 IST

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਹੁਕਮ ਦਿੱਤਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਬੰਧਤ ਅਦਾਲਤੀ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਸੋਸ਼ਲ ਮੀਡੀਆ ਮੰਚਾਂ ਤੋਂ ਹਟਾਈ ਜਾਵੇ। ਇਸ ਵੀਡੀਓ ’ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਦਾਲਤ ਨੂੰ ਸੰਬੋਧਨ ਕਰਦੇ ਹੋਏ ਦਿਖਾਈ ਦੇ ਰਹੇ ਹਨ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਤੇ ਜਸਟਿਸ ਅਮਿਤ ਸ਼ਰਮਾ ਨੇ ਸੁਨੀਤਾ ਕੇਜਰੀਵਾਲ ਅਤੇ ਸੋਸ਼ਲ ਮੀਡੀਆ ਮੰਚਾਂ ਐਕਸ, ਮੈਟਾ ਤੇ ਯੂਟਿਊਬ ਸਮੇਤ ਛੇ ਜਣਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਹ ਹੁਕਮ ਇੱਕ ਪਟੀਸ਼ਨ ਦੀ ਸੁਣਵਾਈ ਕਰਦਿਆਂ ਦਿੱਤਾ ਜਿਸ ’ਚ ਦੋਸ਼ ਲਾਇਆ ਗਿਆ ਹੈ ਕਿ ਇਹ ਦਿੱਲੀ ਹਾਈ ਕੋਰਟ ਦੇ ਵੀਡੀਓ ਕਾਨਫਰਸਿੰਗ ਨਿਯਮਾਂ ਦੀ ਉਲੰਘਣਾ ਹੈ। ਬੈਂਚ ਨੇ ਆਪਣੇ ਹੁਕਮਾਂ ’ਚ ਕਿਹਾ, ‘ਮੁੱਢਲੀ ਨਜ਼ਰੇ ਇਹ ਪਾਇਆ ਗਿਆ ਹੈ ਕਿ ਅਦਾਲਤੀ ਕਾਰਵਾਈ ਦੀ ਰਿਕਾਰਡਿੰਗ ਦਿੱਲੀ ਹਾਈ ਕੋਰਟ ਵੀਡੀਓ ਕਾਨਫਰੰਸਿੰਗ ਨਿਯਮ, 2021 ਦੇ ਨਿਯਮ 3 (6) ਦੀ ਉਲੰਘਣਾ ਹੈ ਅਤੇ ਇਸ ਨੂੰ ਜਨਤਕ ਤੌਰ ’ਤੇ ਨਸ਼ਰ ਕੀਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।’ ਹਾਈ ਕੋਰਟ ਨੇ ਵੱਖ ਵੱਖ ਸੋਸ਼ਲ ਮੀਡੀਆ ਮੰਚਾਂ ਨੂੰ ਇਸ ਸਬੰਧੀ ਵੀਡੀਓ ਜਾਂ ਆਡੀਓ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। -ਪੀਟੀਆਈ

Advertisement

Advertisement