ਕੌਮੀ ਕਮਿਸ਼ਨ ਵੱਲੋਂ ਗਰਭਵਤੀ ਔਰਤ ਦੇ ਬੱਚੇ ਦੀ ਮੌਤ ਦਾ ਨੋਟਿਸ
12:02 AM Sep 11, 2024 IST
ਨਵੀਂ ਦਿੱਲੀ, 10 ਸਤੰਬਰ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਨੇ ਇੱਕ ਮੀਡੀਆ ਰਿਪੋਰਟ ਦਾ ਖੁਦ ਨੋਟਿਸ ਲਿਆ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਝਾਰਖੰਡ ਦੇ ਜਮਸ਼ੇਦਪੁਰ ਦੇ ਇਕ ਹਸਪਤਾਲ ਵਿੱਚ ਇੱਕ ਗਰਭਵਤੀ ਔਰਤ ਨੂੰ 27 ਘੰਟਿਆਂ ਤੱਕ ਜਣੇਪੇ ਦੇ ਦਰਦ ਤੋਂ ਬਾਅਦ ਦਾਖਲ ਕਰਨ ਦੀ ਥਾਂ ਕਮਿਊਨਿਟੀ ਹੈਲਥ ਸੈਂਟਰ ਵਿਚ ਰੈਫਰ ਕੀਤਾ ਗਿਆ। ਰਿਪੋਰਟਾਂ ਅਨੁਸਾਰ ਉਸ ਨੂੰ ਫਰਸ਼ ’ਤੇ ਲੇਟਣਾ ਪਿਆ ਕਿਉਂਕਿ ਹਸਪਤਾਲ ਵਿੱਚ ਕੋਈ ਬੈੱਡ ਉਪਲਬਧ ਨਹੀਂ ਸੀ। ਸਹੀ ਢੰਗ ਨਾਲ ਇਲਾਜ ਨਾ ਹੋਣ ਕਾਰਨ ਅਗਲੇ ਦਿਨ ਉਸ ਦੇ ਬੱਚੇ ਦੀ ਕੁੱਖ ਵਿੱਚ ਹੀ ਮੌਤ ਹੋ ਗਈ। ਕਮਿਸ਼ਨ ਨੇ ਝਾਰਖੰਡ ਸਰਕਾਰ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ।
Advertisement
Advertisement