ਮਾਣਹਾਨੀ ਮਾਮਲੇ ’ਚ ਆਤਿਸ਼ੀ ਨੂੰ ਨੋਟਿਸ
05:59 AM Feb 05, 2025 IST
Advertisement
ਨਵੀਂ ਦਿੱਲੀ:
Advertisement
ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਦਰਜ ਮਾਣਹਾਨੀ ਦਾ ਇਕ ਕੇਸ ਖਾਰਜ ਕੀਤੇ ਜਾਣ ਵਿਰੁੱਧ ਭਾਜਪਾ ਆਗੂ ਦੀ ਪਟੀਸ਼ਨ ’ਤੇ ਮੁੱਖ ਮੰਤਰੀ ਨੂੰ ਨੋਟਿਸ ਜਾਰੀ ਕੀਤਾ ਹੈ। ਆਤਿਸ਼ੀ ਨੇ ਦੋਸ਼ ਲਾਇਆ ਸੀ ਕਿ ਭਾਜਪਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਸੀ ਜਿਸ ਖ਼ਿਲਾਫ਼ ਭਾਜਪਾ ਆਗੂ ਨੇ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਜਸਟਿਸ ਵਿਕਾਸ ਮਹਾਜਨ ਨੇ ਕਿਹਾ, ‘ਪ੍ਰਤੀਵਾਦੀ ਨੂੰ ਨੋਟਿਸ ਜਾਰੀ ਕੀਤਾ ਜਾਵੇ।’ ਸ਼ਿਕਾਇਤਕਰਤਾ ਪ੍ਰਵੀਨ ਸ਼ੰਕਰ ਕਪੂਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਪੁਨਰ ਵਿਚਾਰ ਅਦਾਲਤ ਨੇ ਉਨ੍ਹਾਂ ਦੀ ਮਾਣਹਾਨੀ ਦੀ ਸ਼ਿਕਾਇਤ ਖਾਰਜ ਕਰਕੇ ਅਤੇ ‘ਆਪ’ ਨੇਤਾ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮੈਜਿਸਟਰੇਟ ਅਦਾਲਤ ਵੱਲੋਂ ਜਾਰੀ ਸੰਮਨ ਰੱਦ ਕਰਕੇ ਆਪਣੇ ਅਧਿਕਾਰ ਖੇਤਰ ਦੀ ਉਲੰਘਣਾ ਕੀਤੀ ਹੈ। -ਪੀਟੀਆਈ
Advertisement
Advertisement