ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਐੱਚਆਰਸੀ ਵੱਲੋਂ ਨੌਕਰੀਆਂ ਵਿੱਚ ਭੇਦਭਾਵ ਕਰਨ ’ਤੇ ਕੇਂਦਰ ਤੇ ਤਾਮਿਲਨਾਡੂ ਸਰਕਾਰ ਨੂੰ ਨੋਟਿਸ

09:27 PM Jul 01, 2024 IST

ਨਵੀਂ ਦਿੱਲੀ, 1 ਜੁਲਾਈ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਨੇ ਕੇਂਦਰੀ ਕਿਰਤ ਮੰਤਰਾਲੇ ਅਤੇ ਤਾਮਿਲਨਾਡੂ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਇਕ ਪ੍ਰਮੁੱਖ ਇਲੈਕਟ੍ਰਾਨਿਕ ਉਪਕਰਣ ਦੇ ਸ੍ਰੀਪੇਰੰਬਦੂਰ ਸਥਿਤ ਪਲਾਂਟ ਵਿੱਚੋਂ ਕਥਿਤ ਤੌਰ ’ਤੇ ਵਿਆਹੀਆਂ ਔਰਤਾਂ ਨੂੰ ਨੌਕਰੀਆਂ ਤੋਂ ਬਾਹਰ ਕਿਉਂ ਰੱਖਿਆ ਗਿਆ ਹੈ। ਕਮਿਸ਼ਨ ਨੇ ਸਪਸ਼ਟ ਕੀਤਾ ਹੈ ਕਿ ਲਿੰਗ ਆਧਾਰ ’ਤੇ ਭੇਦਭਾਵ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਲਿੰਗ ਸਮਾਨਤਾ ਨਾ ਸਿਰਫ਼ ਭਾਰਤੀ ਸੰਵਿਧਾਨ ਵਿਚ ਜ਼ਰੂਰੀ ਹੈ, ਸਗੋਂ ਅੰਤਰਰਾਸ਼ਟਰੀ ਸੰਧੀ ਅਤੇ ਇਕਰਾਰਨਾਮੇ ਤਹਿਤ ਵੀ ਜ਼ਰੂਰੀ ਹੈ। ਕਮਿਸ਼ਨ ਨੇ ਕੁਝ ਮੀਡੀਆ ਦੀਆਂ ਰਿਪੋਰਟਾਂ ਦਾ ਖੁਦ ਨੋਟਿਸ ਲੈਂਦਿਆਂ ਇਸ ਸਬੰਧੀ ਜਵਾਬ ਮੰਗਿਆ ਹੈ ਜਿਸ ਤਹਿਤ ਐਪਲ ਦਾ ਸਾਮਾਨ ਬਣਾਉਣ ਵਾਲੀ ਕੰਪਨੀ ਫੌਕਸਕੋਨ ਨੇ ਤਾਮਿਲਨਾਡੂ ਦੇ ਸ੍ਰੀਪੇਰੰਬਦੂਰ ਵਿੱਚ ਆਪਣੇ ਆਈਫੋਨ ਅਸੈਂਬਲੀ ਪਲਾਂਟ ਵਿੱਚੋਂ ਵਿਆਹੁਤਾ ਔਰਤਾਂ ਨੂੰ ਯੋਜਨਾਬੱਧ ਢੰਗ ਨਾਲ ਨੌਕਰੀ ਤੋਂ ਬਾਹਰ ਰੱਖਿਆ ਹੈ। ਇਸ ਕੰਪਨੀ ਦੇ ਇੱਕ ਸਾਬਕਾ ਅਧਿਕਾਰੀ ਨੇ ਦੋਸ਼ ਲਗਾਇਆ ਹੈ ਕਿ ਇਸ ਸਬੰਧ ਵਿੱਚ ਕੰਪਨੀ ਵੱਲੋਂ ਭਾਰਤ ਵਿਚ ਭਰਤੀ ਕਰਨ ਵਾਲੀਆਂ ਏਜੰਸੀਆਂ ਨੂੰ ਮੂੰਹ ਜ਼ੁਬਾਨੀ ਨਿਰਦੇਸ਼ ਦਿੱਤੇ ਗਏ ਹਨ। ਪੀਟੀਆਈ

Advertisement

Advertisement
Advertisement