For the best experience, open
https://m.punjabitribuneonline.com
on your mobile browser.
Advertisement

ਪਹਿਲਵਾਨਾਂ ਦੀ ਪਟੀਸ਼ਨ ’ਤੇ ਕੇਂਦਰ ਤੇ ਡਬਲਿਊਐੱਫਆਈ ਨੂੰ ਨੋਟਿਸ

06:44 AM Mar 05, 2024 IST
ਪਹਿਲਵਾਨਾਂ ਦੀ ਪਟੀਸ਼ਨ ’ਤੇ ਕੇਂਦਰ ਤੇ ਡਬਲਿਊਐੱਫਆਈ ਨੂੰ ਨੋਟਿਸ
Advertisement

ਨਵੀਂ ਦਿੱਲੀ, 4 ਮਾਰਚ
ਦਿੱਲੀ ਹਾਈ ਕੋਰਟ ਨੇ ਪਹਿਲਵਾਨ ਬਜਰੰਗ ਪੂਨੀਆ, ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਉਸ ਦੇ ਪਤੀ ਸਤਿਆਵਰਤ ਕਾਦਿਆਨ ਵੱਲੋਂ ਦਸੰਬਰ 2023 ਦੀਆਂ ਚੋਣਾਂ ਗੈਰ-ਕਾਨੂੰਨੀ ਕਰਾਰ ਦੇਣ ਲਈ ਦਾਇਰ ਕੀਤੀ ਗਈ ਪਟੀਸ਼ਨ ’ਤੇ ਕੇਂਦਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਤੋਂ ਜਵਾਬ ਮੰਗਿਆ ਹੈ। ਜਸਟਿਸ ਸਚਿਨ ਦੱਤਾ ਨੇ ਇਸ ਸਬੰਧੀ ਕੇਂਦਰ ਸਰਕਾਰ, ਡਬਲਿਊਐੱਫਆਈ ਅਤੇ ਡਬਲਿਊਐੱਫਆਈ ਦੀ ਐਡਹਾਕ ਕਮੇਟੀ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਨਿਰਦੇਸ਼ ਲੈਣ ਲਈ ਕੇਂਦਰ ਦੇ ਵਕੀਲ ਅਨਿਲ ਸੋਨੀ ਨੂੰ ਸਮਾਂ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 7 ਮਾਰਚ ਨੂੰ ਹੋਵੇਗੀ। ਪਹਿਲਵਾਨਾਂ ਵੱਲੋਂ ਸੀਨੀਅਰ ਵਕੀਲ ਰਾਹੁਲ ਮਹਿਰਾ ਅਤੇ ਡਬਲਿਊਐੱਫਆਈ ਵੱਲੋਂ ਸੀਨੀਅਰ ਵਕੀਲ ਦਯਾਨ ਕ੍ਰਿਸ਼ਨਨ ਪੇਸ਼ ਹੋਏ। ਪਹਿਲਵਾਨਾਂ ਨੇ ਪਿਛਲੇ ਸਾਲ ਸਾਬਕਾ ਮੁਖੀ ਬ੍ਰਿਜਭੂਸ਼ਨ ਸਿੰਘ ਖ਼ਿਲਾਫ਼ ਸੱਤ ਮਹਿਲਾ ਪਹਿਲਵਾਨਾਂ ਨਾਲ ਕਥਿਤ ਜਿਨਸੀ ਸੋਸ਼ਣ ਦਾ ਦੋਸ਼ ਲਾਉਂਦਿਆਂ ਪ੍ਰਦਰਸ਼ਨ ਕੀਤਾ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×