ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੇਰਾਬੱਸੀ ਫੈਕਟਰੀ ਦੇ ਮਾਲਕਾਂ ਨੂੰ ਨੋਟਿਸ

08:49 AM Apr 18, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਹਰਜੀਤ ਸਿੰਘ
ਡੇਰਾਬੱਸੀ, 17 ਅਪਰੈਲ
ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ ਮੌਤਾਂ ਮਗਰੋਂ ਪ੍ਰਸ਼ਾਸਨ ਮਿਥਾਨੌਲ ਦੀ ਵਿਕਰੀ ਅਤੇ ਵਰਤੋਂ ਨੂੰ ਲੈ ਕੇ ਸਖਤ ਹੋ ਗਿਆ ਹੈ। ਇਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਚਾਰ ਫੈਕਟਰੀਆਂ ਵਿੱਚ ਮਿਥਾਨੌਲ ਦੇ ਸਟਾਕ ਅਤੇ ਵਰਤੋਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਇਕ ਫੈਕਟਰੀ ਦੇ ਰਿਕਾਰਡ ਵਿੱਚ ਖਾਮੀਆਂ ਪਾਈ ਗਈਆਂ। ਐੱਸਡੀਐੱਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਗਠਿਤ ਮਿਥਾਨੌਲ ਅਤੇ ਉਦਯੋਗਿਕ ਸਪਿਰਿਟ ਦੀ ਵਿਕਰੀ ਅਤੇ ਵਰਤੋਂ ਦੀ ਜਾਂਚ ਕਰਨ ਵਾਲੀ ਕਮੇਟੀ ਨੇ ਮੰਗਲਵਾਰ ਨੂੰ ਡੇਰਾਬੱਸੀ ਦੀ ਇੱਕ ਫੈਕਟਰੀ ਵਿੱਚ ਮਿਥਾਨੌਲ ਦੀ ਵਰਤੋਂ ਵਿੱਚ ਖ਼ਾਮੀਆਂ ਪਾਈਆਂ। ਇਸ ਕਮੇਟੀ ਵਿੱਚ ਉਪ ਮੰਡਲ ਮੈਜਿਸਟ੍ਰੇਟ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸਬ ਡਵੀਜ਼ਨ ਪੱਧਰੀ ਕਮੇਟੀ ਵਿੱਚ ਉਹ ਖੁਦ, ਸ਼ਰੂਤੀ ਸ਼ਰਮਾ, ਬਲਾਕ ਪੱਧਰੀ ਵਿਸਥਾਰ ਅਫ਼ਸਰ (ਉਦਯੋਗ), ਗੁਰਵਿੰਦਰ ਸਿੰਘ ਆਬਕਾਰੀ ਇੰਸਪੈਕਟਰ ਤੇ ਸਤਨਾਮ ਸਿੰਘ, ਸਹਾਇਕ ਸਬ ਇੰਸਪੈਕਟਰ, ਇੰਚਾਰਜ, ਮੁਬਾਰਕਪੁਰ ਪੁਲੀਸ ਚੌਕੀ ਸ਼ਾਮਲ ਸਨ। ਕਮੇਟੀ ਨੇ ਚਾਰ ਉਦਯੋਗਿਕ ਇਕਾਈਆਂ ਦਾ ਸਾਂਝੇ ਤੌਰ ’ਤੇ ਦੌਰਾ ਕੀਤਾ, ਜਿੱਥੇ ਮਿਥਾਨੌਲ ਨੂੰ ਕੱਚੇ ਮਾਲ ਵਜੋਂ ਵਰਤਿਆ ਜਾਂਦਾ ਹੈ।
ਅੱਜ ਮੈਸਰਜ਼ ਪਾਵਰ ਕੈਮ ਟੈਕ, ਇੰਡਸਟਰੀਅਲ ਫੋਕਲ ਪੁਆਇੰਟ, ਡੇਰਾਬੱਸੀ, ਮੈਸਰਜ਼ ਐਲੇ ਕੈਮ ਲੈਬਜ਼ ਪ੍ਰਾਈਵੇਟ ਲਿਮਟਿਡ, ਡੇਰਾਬੱਸੀ, ਮੈਸਰਜ਼ ਸੁਰਭੀ ਪੋਲੀਮਰਸ, ਡੇਰਾਬੱਸੀ ਅਤੇ ਮੈਸਰਜ਼ ਸਿੰਥਾਈਮਡ ਲੈਬਜ਼ ਪ੍ਰਾਈਵੇਟ ਲਿਮਿਟੇਡ, ਡੇਰਾਬੱਸੀ ਫੈਕਟਰੀਆਂ ਦੀ ਜਾਂਚ ਪੜਤਾਲ ਕੀਤੀ ਗਈ। ਇਨ੍ਹਾਂ ਯੂਨਿਟਾਂ ਵਿੱਚੋਂ ਸੁਰਭੀ ਪੋਲੀਮਰਸ ਅਤੇ ਸਿੰਥਾਈਮਡ ਲੈਬਜ਼ ਕੋਲ ਕੱਚੇ ਮਾਲ ਅਤੇ ਕਿਰਿਆਸ਼ੀਲ ਤੱਤ ਦੇ ਤੌਰ ’ਤੇ ਮਿਥਾਨੌਲ ਸਟੋਰੇਜ ਦੀ ਮਾਤਰਾ ਤੋਂ ਰਿਕਾਰਡ ਅਨੁਸਾਰ ਪਾਈ ਗਈ। ਐਲੇ ਕੈਮ ਲੈਬਜ਼ ਨੇ ਕਿਹਾ ਕਿ ਹਾਲਾਂਕਿ ਯੂਨਿਟ ਕੋਲ ਇਸ ਸਮੇਂ ਮਿਥਾਨੌਲ ਦੇ ਸਟੋਰੇਜ ਲਈ ਲਾਇਸੈਂਸ ਹੈ ਪਰ ਯੂਨਿਟ ਨਾ ਤਾਂ ਕਿਸੇ ਵੀ ਰੂਪ ਵਿੱਚ ਮਿਥਾਨੌਲ ਖਰੀਦ ਰਹੀ ਹੈ ਅਤੇ ਨਾ ਹੀ ਇਸ ਦੀ ਵਰਤੋਂ ਕਰ ਰਹੀ ਹੈ।
ਐੱਸਡੀਐੱਮ ਗੁਪਤਾ ਨੇ ਕਿਹਾ ਕਿ ਚੌਥੀ ਯੂਨਿਟ ਪਾਵਰ ਕੈਮ ਟੈਕ ਕੱਚੇ ਮਾਲ ਵਜੋਂ ਮਿਥਾਨੌਲ ਦੀ ਵਰਤੋਂ ਕਰਕੇ ਫਾਰਮਾਲਡੀਹਾਈਡ ਦਾ ਉਤਪਾਦਨ ਕਰਦੀ ਹੈ ਪਰ ਮਿਥਾਨੌਲ ਦੇ ਸਟਾਕ ਰਜਿਸਟਰ ਅਤੇ ਬਿੱਲਾਂ ਨੂੰ ਦਿਖਾਉਣ ਵਿੱਚ ਅਸਫਲ ਰਹੀ ਜੋ ਘੋਰ ਲਾਪ੍ਰਵਾਹੀ ਦਾ ਕਾਰਨ ਬਣਦੀ ਹੈ। ਪ੍ਰਬੰਧਕਾਂ ਨੂੰ ਰਿਕਾਰਡ ਰੱਖਣ ਵਿੱਚ ਲਾਪਰਵਾਹੀ ਵਰਤਣ ਅਤੇ ਲੋੜੀਂਦੇ ਦਸਤਾਵੇਜ਼ ਪੇਸ਼ ਨਾ ਕਰਨ ’ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਐੱਸਡੀਐੱਮ ਡੇਰਾਬੱਸੀ ਨੇ ਦੱਸਿਆ ਕਿ ਕੰਪਨੀ ਨੂੰ 18 ਅਪਰੈਲ ਨੂੰ ਸਵੇਰੇ 10 ਵਜੇ ਤੱਕ ਕਮੇਟੀ ਦੇ ਸਾਹਮਣੇ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਹੈ, ਨਹੀਂ ਤਾਂ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement